ਪੰਜਾਬੀ ਯੂਨੀਵਰਸਿਟੀ ਦੇ ਪ੍ਰੀਕਸ਼ਿਤ ਬਰਾੜ ਤੇ ਅਰਸ਼ਦੀਪ ਕੌਰ ਨੇ ਸ਼ੂਟਿੰਗ 'ਚ ਜਿੱਤੇ ਤਿੰਨ ਤਗ਼ਮੇ

ਪਟਿਆਲਾ, 11 ਨਵੰਬਰ - ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰੀਕਸ਼ਿਤ ਸਿੰਘ ਬਰਾੜ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ '2024 ਵਰਲਡ ਯੂਨੀਵਰਸਿਟੀ ਸ਼ੂਟਿੰਗ ਚੈਂਪੀਅਨਸ਼ਿਪ' ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਇੱਕ ਦਿਨ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਸੋਨੇ ਅਤੇ ਕਾਂਸੀ ਦੇ ਦੋ ਤਗ਼ਮੇ ਜਿੱਤੇ ਸਨ।

ਯੂਨੀਵਰਸਿਟੀ ਅਥਾਰਿਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਖਿਡਾਰੀ ਪ੍ਰੀਕਸ਼ਿਤ ਸਿੰਘ ਬਰਾੜ ਅਤੇ ਉਸ ਦੀ ਕੋਚ ਸੁਰਿੰਦਰ ਕੌਰ ਅਤੇ ਅਰਸ਼ਦੀਪ ਕੌਰ ਦੀ ਕੋਚ ਸਵਰਨਜੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੰਦਿਆਂ ਕਿਹਾ ਕਿ ਤਗ਼ਮੇ ਜਿੱਤਣ ਦੀ ਇਸ ਲੜੀ ਨਾਲ਼ ਯੂਨੀਵਰਸਿਟੀ ਦੇ ਖੇਡ ਵਿਭਾਗ ਦੀ ਕਾਰਗੁਜ਼ਾਰੀ 'ਤੇ ਮੋਹਰ ਲੱਗੀ ਹੈ। 
ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਕਰ ਰਹੀਆਂ ਹਨ ਜੋ ਸੰਸਥਾ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਕੌਰ ਅਤੇ ਪ੍ਰਕੀਸ਼ਿਤ ਸਿੰਘ ਬਰਾੜ ਜਿਹੇ ਹੋਣਹਾਰ ਖਿਡਾਰੀ ਯੂਨੀਵਰਸਿਟੀ ਦਾ ਮਾਣ ਹਨ।
ਅਰਸ਼ਦੀਪ ਕੌਰ ਨੇ ਮਾਨਵ ਰਚਨਾ ਯੂਨੀਵਰਸਿਟੀ ਫਰੀਦਾਬਾਦ ਵਿਖੇ ਕਰਵਾਈ ਗਈ '2024 ਐੱਫ. ਆਈ. ਐੱਸ. ਯੂ. ਵਰਲਡ ਯੂਨੀਵਰਸਿਟੀ ਚੈਂਪੀਅਨਸ਼ਿਪ ਸ਼ੂਟਿੰਗ ਸਪੋਰਟ' ਵਿੱਚ ਦੋ ਤਗ਼ਮੇ ਜਿੱਤੇ ਸਨ।