ਡੀ.ਏ.ਪੀ. ਦੀ ਬਲੈਕਮਾਰਕੀਟਿੰਗ ਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ : ਸੰਗਰਾਮ ਸਿੰਘ ਸੰਧੂ
ਪਟਿਆਲਾ, 11 ਨਵੰਬਰ - ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਕਣਕ ਤੇ ਸਬਜ਼ੀਆਂ ਦੀ ਬਿਜਾਈ ਲਈ ਲੋੜੀਂਦੀ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ 151 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਹੁਣ ਤਕ ਚੈਕਿੰਗ ਕਰ ਲਈ ਗਈ ਹੈ। ਇਹ ਜਾਣਕਾਰੀ ਪ੍ਰਦਾਨ ਕਰਦਿਆਂ ਪਟਿਆਲਾ ਦੇ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਨੇ ਕਿਹਾ ਕਿ ਸਭਾਵਾਂ ਅੰਦਰ ਡੀ.ਏ.ਪੀ. ਦੀ ਕਿਸੇ ਤਰ੍ਹਾਂ ਦੀ ਬਲੈਕ ਮਾਰਕੀਟਿੰਗ ਅਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ।

ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹੇ ਅੰਦਰ 263 ਖੇਤੀਬਾੜੀ ਸਹਿਕਾਰੀ ਸਭਾਵਾਂ ਹਨ, ਇਨ੍ਹਾਂ ਵਿੱਚ ਲਗਾਤਾਰ ਡੀ.ਏ.ਪੀ. ਦੀ ਚੈਕਿੰਗ ਦੇ ਨਾਲ-ਨਾਲ ਕਿਸਾਨ ਮੈਂਬਰਾਂ ਨੂੰ ਉਨ੍ਹਾਂ ਦੀ ਹੱਦ ਕਰਜ਼ੇ ਮੁਤਾਬਕ ਡੀ.ਏ.ਪੀ. ਦੀ ਵੰਡ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਸਲਾਹ ਵੀ ਦਿੱਤੀ ਕਿ ਉਹ ਖੇਤੀਬਾੜੀ ਮਾਹਰਾਂ ਦੀ ਰਾਏ ਮੁਤਾਬਕ ਹੀ ਡੀ.ਏ.ਪੀ. ਦੀ ਵਰਤੋਂ ਆਪਣੇ ਖੇਤਾਂ ਵਿੱਚ ਕਰਨ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੇ ਬਦਲ ਵਜੋਂ ਕਿਸਾਨ ਐਨ.ਪੀ.ਕੇ. ਦੀ ਵੀ ਵਰਤੋਂ ਕਰ ਸਕਦੇ ਹਨ, ਜੋਕਿ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਵਾਧੂ ਉਪਲਬਧ ਕਰਵਾਇਆ ਜਾ ਰਿਹਾ ਹੈ।
ਉਪ ਰਜਿਸਟਰਾਰ ਨੇ ਦੱਸਿਆ ਕਿ ਜਲਦੀ ਹੀ ਜ਼ਿਲ੍ਹੇ ਦੀਆਂ ਸਾਰੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਚੈਕਿੰਗ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਡੀ.ਏ.ਪੀ. ਦੀ ਲਗਾਤਾਰ ਸਪਲਾਈ ਆ ਰਹੀ ਹੈ, ਜਿਸ ਨੂੰ ਮੈਂਬਰ ਕਿਸਾਨਾਂ ਨੂੰ ਬਿਨਾ ਕਿਸੇ ਵਿਤਕਰੇ ਤੋਂ ਮੁਹਈਆ ਕਰਵਾਇਆ ਜਾਵੇਗਾ।