ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਡਾ. ਅੰਬੇਡਕਰ ਵੈਲਫੇਅਰ ਮਿਸ਼ਨ ਪੰਜਾਬ (ਰਜਿ.), ਸੈਕਟਰ - 69, ਮੋਹਾਲੀ, ਵੱਲੋਂ ਗਣਤੰਤਰ ਦਿਵਸ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ।

ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਡਾ. ਅੰਬੇਡਕਰ ਵੈਲਫੇਅਰ ਮਿਸ਼ਨ ਪੰਜਾਬ (ਰਜਿ.), ਸੈਕਟਰ - 69, ਮੋਹਾਲੀ, ਵੱਲੋਂ ਗਣਤੰਤਰ ਦਿਵਸ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਪ੍ਰੋਫੈਸਰ ਲਖਵਿੰਦਰ ਕੌਰ (ਰਿਟਾ.) ਨੇ ਨਿਭਾਈ ਅਤੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਹਨਾਂ ਨੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਬਰਾਬਰੀ ਦੇ ਅਧਿਕਾਰ ਅਤੇ ਆਜ਼ਾਦੀ ਦੇ ਸੰਘਰਸ਼ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕੀਤਾ।

ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਡਾ. ਅੰਬੇਡਕਰ ਵੈਲਫੇਅਰ ਮਿਸ਼ਨ ਪੰਜਾਬ (ਰਜਿ.), ਸੈਕਟਰ - 69, ਮੋਹਾਲੀ, ਵੱਲੋਂ ਗਣਤੰਤਰ ਦਿਵਸ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਪ੍ਰੋਫੈਸਰ ਲਖਵਿੰਦਰ ਕੌਰ (ਰਿਟਾ.) ਨੇ ਨਿਭਾਈ ਅਤੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਹਨਾਂ ਨੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਬਰਾਬਰੀ ਦੇ ਅਧਿਕਾਰ ਅਤੇ ਆਜ਼ਾਦੀ ਦੇ ਸੰਘਰਸ਼ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਤਾਰ ਸਿੰਘ ਆਈ.ਆਰ.ਐਸ. (ਰਿਟਾ.) ਨੇ ਆਏ ਹੋਏ ਸ਼ਹਿਰ ਦੇ ਬੁੱਧੀਜੀਵੀ,ਪਤਵੰਤੇ ਨਾਗਰਿਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜੱਜ ਦਰਸ਼ਨ ਸਿੰਘ ਮਲਵਈ (ਰਿਟਾ.), ਪ੍ਰਿਥੀ ਚੰਦ ਆਈ.ਏ.ਐਸ,(ਰਿਟਾ.), ਚੀਫ ਇੰਜੀਨੀਅਰ ਆਰ.ਐਲ.ਸੰਧੂ (ਰਿਟਾ.) ਸੁਖਦੀਪ ਸਿੰਘ ਸਮਾਜ ਸੇਵੀ, ਸੀਨੀਅਰ ਮੀਤ ਪ੍ਰਧਾਨ ਪਿਆਰੇ
ਲਾਲ, ਮੀਤ ਪ੍ਰਧਾਨ ਸਿਕੰਦਰ ਸਿੰਘ ਧਮੋਟ ਅਤੇ ਬਲਦੇਵ ਸਿੰਘ ਤੋਂ ਇਲਾਵਾ ਸੰਸਥਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।