ਡੇਅਰੀ ਵਿਕਾਸ ਵਿਭਾਗ ਨੇ ਪਿੰਡ ਸੇਹਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ
ਪਟਿਆਲਾ, 14 ਨਵੰਬਰ - ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦਲਬੀਰ ਕੁਮਾਰ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਪਿੰਡ ਸੇਹਰਾ ਬਲਾਕ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਦਲਬੀਰ ਕੁਮਾਰ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਜਿਵੇਂ ਕਿ ਦੋ ਹਫ਼ਤੇ ਤੇ ਚਾਰ ਹਫ਼ਤੇ ਦੀ ਸਿਖਲਾਈ, 2 ਤੋਂ 20 ਪਸੂਆਂ ਤਕ ਡੀ.ਡੀ.-8 ਕਰਜ਼ਾ ਸਕੀਮ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ।

ਇਸ ਦੇ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ। ਮਿਲਕਫੈੱਡ ਦੇ ਖਰੀਦ ਮੈਨੇਜਰ (ਸੇਵਾਮੁਕਤ) ਗੁਰਮੇਲ ਸਿੰਘ ਰਠੌਰ ਵੱਲੋਂ ਦੁੱਧ ਦੀ ਫੈਟ, ਐਸਐਨਐਫ ਦੇ ਘਟਣ ਵਧਣ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਦੁੱਧ ਤੋਂ ਪਦਾਰਥ ਬਣਾਉਣ ਬਾਰੇ ਜਾਣਕਾਰੀ ਮੁਹਈਆ ਕਰਵਾਈ ਗਈ। ਕੁਲਵਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਪਸ਼ੂ ਬੀਮਾ ਸਕੀਮ, ਫੀਡ ਅਤੇ ਫੌਡਰ ਸਕੀਮ ਅਤੇ ਸਾਰਾ ਸਾਲ ਹਰੇ ਚਾਰੇ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੱਤੀ ਗਈ।
ਡਾ. ਮੋਹਨ ਸ਼ਰਮਾ, ਵੈਟਰਨਰੀ ਇੰਸਪੈਕਟਰ ਰਿਟਾਇਰ ਨੇ ਪਸ਼ੂਆਂ ਦੀ ਬਿਮਾਰੀਆਂ ਦੀ ਰੋਕਥਾਮ ਅਤੇ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ। ਲਖਮੀਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਾਫ਼ ਦੁੱਧ ਦੀ ਪੈਦਾਵਾਰ ਅਤੇ ਕੈਟਲਸ਼ੈੱਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੈਂਪ ਦਾ ਇੰਤਜ਼ਾਮ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦੋ ਹਫ਼ਤੇ ਦੀ ਸਿਖਲਾਈ 9 ਦਸੰਬਰ ਤੋਂ ਸ਼ੁਰੂ ਕੀਤੀ ਜਾਵੇਗੀ। ਚਾਹਵਾਨ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਖੇ ਸੰਪਰਕ ਕਰ ਸਕਦੇ ਹਨ।