ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਸਜਾਇਆ
ਮੌੜ ਮੰਡੀ:- ਹਰ ਸਾਲ ਦੀ ਇਸ ਸਾਲ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਨਗਰ ਕੀਰਤਨ ਸਜਾਇਆ ਗਿਆ। ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਨੂੰ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ।

ਨਗਰ ਕੀਰਤਨ ਗੁਰਦੁਆਰਾ ਦੀਵਾਨ ਸਾਹਿਬ ਤੋਂ ਚੱਲ ਕੇ ਬੋਹੜ ਵਾਲਾ ਚੌਕ, ਮੇਨ ਬਾਜ਼ਾਰ, ਥਾਣਾ ਰੋਡ, ਹਸਪਤਾਲ ਬਾਜ਼ਾਰ, ਫੈਕਟਰੀ ਰੋਡ, ਟਰੱਕ ਯੂਨੀਅਨ ਵੱਲ ਦੀ ਹੁੰਦਾ ਹੋਇਆ ਮੌੜ ਕਲਾਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਪਹੁੰਚਿਆ। ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦੇ ਹੋਏ ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ| ਤੇ ਸੰਗਤਾਂ ਲਈ ਚਾਹ ਪਾਣੀ ਤੇ ਫਲਾਂ ਦੇ ਲੰਗਰ ਲਗਾਏ ਗਏ।
ਗੁਰਦੁਆਰਾ ਪਾਤਸ਼ਾਹੀ ਨੌਵੀਂ ਮੌੜ ਕਲਾਂ ਵਿਖੇ ਪਹੁੰਚ ਕੇ ਸੰਗਤਾਂ ਨਤਮਸਤਕ ਹੋਈਆਂ। ਸ਼ਾਮ ਵੇਲੇ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਦੀਵਾਨ ਸਾਹਿਬ ਆਕੇ ਹੀ ਹੋਈ। ਨਗਰ ਕੀਰਤਨ ਵਿੱਚ ਬੱਚੇ, ਬਜ਼ੁਰਗ, ਨੌਜਵਾਨ, ਮਾਤਵਾਂ, ਭੈਣਾਂ ਹਜ਼ਾਰਾਂ ਦੀ ਸੰਖਿਆ ਵਿੱਚ ਸ਼ਾਮਲ ਹੋਏ।