"ਡੀ.ਏ.ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਨੂੰ ਤਰਜੀਹ ਦੇ ਸਕਦੇ ਨੇ ਕਿਸਾਨ"
ਪਟਿਆਲਾ, 15 ਨਵੰਬਰ - ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਖੇਤੀ ਮਾਹਰਾਂ ਦੀ ਸਲਾਹ ਨਾਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਦਾ ਹੈ।

ਉਨ੍ਹਾਂ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ.ਪੀ.ਕੇ. ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਬਿਜਾਈ ਸਮੇਂ ਡੀ.ਏ.ਪੀ. ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ| ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਗਠਿਤ ਟੀਮਾਂ ਵੱਲ ਵੱਖ-ਵੱਖ ਥਾਵਾਂ 'ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ| ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ।
ਉਨ੍ਹਾਂ ਕਿਹਾ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ.ਏ.ਪੀ. ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ ਖਾਦ ਦੇ ਬਦਲ ਵੱਜੋ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।