ਰਾਇਲ ਪਟਿਆਲਾ ਕਲਚਰਲ ਸੁਸਾਇਟੀ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ ਭਲਕੇ

ਪਟਿਆਲਾ, 15 ਨਵੰਬਰ - ਸਥਾਨਕ ਰਾਇਲ ਪਟਿਆਲਾ ਕਲਚਰਲ ਐਂਡ ਵੈਲਫ਼ੇਅਰ ਸੁਸਾਇਟੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ, 17 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ ਤਕ ਪੇਸ਼ ਕੀਤਾ ਜਾਵੇਗਾ। ਉੱਤਰ ਖੇਤਰੀ ਸੱਭਿਆਚਾਰਕ ਕੇਂਦਰ (ਐਨ ਜ਼ੈੱਡ ਸੀ ਸੀ) ਦੇ ਕਾਲੀਦਾਸ ਆਡੀਟੋਰੀਅਮ ਵਿਖੇ ਹੋ ਰਹੇ ਇਸ ਪ੍ਰੋਗਰਾਮ ਦੌਰਾਨ ਪੰਜਾਬੀ ਗੀਤ-ਸੰਗੀਤ ਤੋਂ ਇਲਾਵਾ ਗਿੱਧਾ, ਭੰਗੜਾ ਅਤੇ ਜਾਗੋ ਵੀ ਮੁੱਖ ਆਕਰਸ਼ਣ ਹੋਣਗੇ।

ਸੁਸਾਇਟੀ ਦੇ ਮੁੱਖ ਅਹੁਦੇਦਾਰਾਂ ਸ. ਬਰਿੰਦਰ ਸਿੰਘ ਖੁਰਲ ਤੇ ਡਾ. ਬ੍ਰਜੇਸ਼ ਮੋਦੀ ਨੇ ਦੱਸਿਆ ਹੈ ਕਿ ਪ੍ਰੋਗਰਾਮ ਦੇ ਮੁੱਖ ਮਹਿਮਾਨ ਇਨਾਯਤ ਰੀਅਲਟੈਕ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੰਦੀਪ ਮਾਨ ਹੋਣਗੇ। ਕਈ ਨਾਮੀਂ ਸ਼ਖ਼ਸੀਅਤਾਂ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਗੀਆਂ। ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਅਦਾਕਾਰ ਹੌਬੀ ਧਾਲੀਵਾਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ ਜਾਵੇਗਾ।