ਕੇ. ਐਸ. ਐਮ. ਪਬਲਿਕ ਸਕੂਲ, ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ।

ਨਵਾਂਸ਼ਹਿਰ - ਕੇ. ਐਸ. ਐਮ. ਪਬਲਿਕ ਸਕੂਲ, ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੰਤੋਸ਼ ਬੋਪਾਰਾਏ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਭਾਸ਼ਣ ਦਿੰਦੇ ਦੱਸਿਆ ਗਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਮੰਨੇ ਜਾਂਦੇ ਹਨ।

ਇਨ੍ਹਾਂ ਦਾ ਪ੍ਰਕਾਸ਼ ਦਿਹਾੜਾ ਕੱਤਕ ਦੀ ਪੂਰਨਮਾਸ਼ੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ।ਉਨ੍ਹਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਗੁਰੂ ਜੀ ਦੇ ਜੀਵਨ ਇਤਿਹਾਸ, ਸ਼ਬਦ ਕੀਰਤਨ, ਕਵੀਸ਼ਰੀ ਅਤੇ ਧਾਰਮਿਕ ਗੀਤਾਂ ਨਾਲ ਗੁਰੂ ਸਾਹਿਬ ਜੀ ਦਾ ਗੁਣਗਾਣ ਕੀਤਾ ਗਿਆ।
 ਇਸ ਮੌਕੇ ਅਮਰਜੀਤ ਸਿੰਘ ਨੇ ਬੱਚਿਆਂ ਨੂੰ ਗੁਰੂ ਦਾ ਅਸਲ ਅਰਥ ਦੱਸਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਬਾਰੇ ਦੱਸਿਆ। ਉਨ੍ਹਾਂ ਦੁਆਰਾ ਵਿਦਿਆਰਥੀਆਂ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਅਨੁਸਾਰ ਜੀਵਨ ਜਾਂਚ ਅਪਣਾਉਣ ਸਬੰਧੀ ਸਮਝਾਇਆ। 
ਇਸ ਮੌਕੇ ਪ੍ਰਿੰਸੀਪਲ ਸੰਤੋਸ਼ ਬੋਪਾਰਾਏ, ਅਮਰਜੀਤ ਸਿੰਘ ਖਾਲਸਾ, ਆਰਤੀ, ਅਮਨਦੀਪ ਕੌਰ, ਅਰਜਿੰਦਰ ਕੌਰ, ਰੇਖਾ, ਗੀਤਾਂਜਲੀ, ਪਰਵੀਨ ਲਤਾ, ਜਸਪ੍ਰੀਤ ਕੌਰ, ਸ਼ਬਾਨਾ ਪਰਵੀਨ, ਸੁਨੀਤਾ, ਮਨਦੀਪ ਕੌਰ, ਮੋਨੀਕਾ ਰਾਣਾ, ਮਨਜੀਤ ਕੌਰ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।