ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ : ਤਰੁਨਪ੍ਰੀਤ ਸਿੰਘ ਸੌਂਦ

ਨਾਭਾ/ਪਟਿਆਲਾ, 16 ਨਵੰਬਰ - ਰਿਆਸਤੀ ਸ਼ਹਿਰ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਖੇਡ ਸਟੇਡੀਅਮ ਵਿੱਚ ਅੱਜ ਛੇਵੇਂ ਨਾਭਾ ਕਬੱਡੀ ਕੱਪ ਦਾ ਸ਼ਾਨਦਾਰ ਆਗਾਜ਼ ਹੋਇਆ। ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਵੱਲੋਂ ਐੱਨ.ਆਰ.ਆਈਜ਼ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।

ਨਾਭਾ/ਪਟਿਆਲਾ, 16 ਨਵੰਬਰ - ਰਿਆਸਤੀ ਸ਼ਹਿਰ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਖੇਡ ਸਟੇਡੀਅਮ ਵਿੱਚ ਅੱਜ ਛੇਵੇਂ ਨਾਭਾ ਕਬੱਡੀ ਕੱਪ ਦਾ ਸ਼ਾਨਦਾਰ ਆਗਾਜ਼ ਹੋਇਆ। ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਵੱਲੋਂ ਐੱਨ.ਆਰ.ਆਈਜ਼ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਅਤੇ ਵਿਸ਼ੇਸ਼ ਤੌਰ ’ਤੇ ਕਲੱਬ ਦੇ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ।
ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਉਤਸਾਹਨ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕਬੱਡੀ ਸਾਡੇ ਪਿੰਡਾਂ ਦੇ ਸਭਿਆਚਾਰ ਨਾਲ ਜੁੜੀ ਹੋਈ ਖੇਡ ਹੈ ਤੇ ਹਰੇਕ ਪੰਜਾਬੀ ਦਾ ਇਸ ਖੇਡ ਨਾਲ ਵੱਖਰਾ ਹੀ ਲਗਾਅ ਹੈ ਤੇ ਕਬੱਡੀ ਸਾਡੇ ਨੌਜਵਾਨਾਂ ਨੂੰ ਕੌਮਾਂਤਰੀ ਪੱਧਰ ’ਤੇ ਵੱਖਰੀ ਪਹਿਚਾਣ ਵੀ ਦਿੰਦੀ ਹੈ। ਉਨ੍ਹਾਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਛੇ ਸਾਲਾਂ ਤੋਂ ਕੀਤੇ ਜਾ ਰਹੇ ਉਪਰਾਲੇ ਲਈ ਸ਼ਲਾਘਾ ਕੀਤੀ। 
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਜ਼ਰੂਰੀ ਹੈ ਤੇ ਇਹ ਕਬੱਡੀ ਕੱਪ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦਾ ਇਕ ਉਪਰਾਲਾ ਹੈ। ਇਸ ਮੌਕੇ ਕਲੱਬ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਸਨਮਾਨ ਕੀਤਾ ਗਿਆ।
ਜੱਸੀ ਸੋਹੀਆਂ ਵਾਲਾ ਨੇ  ਦੱਸਿਆ ਕਿ ਭਲਕੇ ਇਨਾਮਾਂ ਦੀ ਵੰਡ ਉਪਰੰਤ ਪ੍ਰਸਿੱਧ ਗਾਇਕ ਬੀਤ ਬਲਜੀਤ, ਗੀਤਾ ਜ਼ੈਲਦਾਰ, ਅੰਗਰੇਜ਼ ਅਲੀ, ਦੀਪ ਢਿੱਲੋਂ-ਜੈਸਮੀਨ ਜੱਸੀ, ਲੱਖੀ ਘੁਮਾਣ, ਚਮਕੌਰ ਖੱਟੜਾ ਤੇ ਹਾਸਿਆਂ ਦੀ ਪਟਾਰੀ ਕੁਲਵੰਤ ਸੇਖੋਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਮੈਚਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਮੁੱਖ ਮੰਤਰੀ ਦੇ ਸਾਬਕਾ ਮੀਡੀਆ ਸਲਾਹਕਾਰ ਬਲਤੇਜ ਪੰਨੂ, ਚਰਨ ਸਿੰਘ ਮਲਕੀਤ ਐਗਰੋਟੈਕ ਗਰੁੱਪ, ਗੁਰਪ੍ਰੀਤ ਸਿੰਘ ਡਾਇਰੈਕਟਰ ਪ੍ਰੀਤ ਗਰੁੱਪ, ਸੰਤ ਬਾਬਾ ਦਾਰਾ ਸਿੰਘ ਮੂਲਾਬੱਧਾ ਤੇ ਬਾਬੂ ਸੂਰਜ ਭਾਨ, ਪ੍ਰਗਟ ਸਿੰਘ ਗੈਬੀ, ਗੋਬਿੰਦ ਸਿੰਘ ਜੰਡੂ, ਲਾਡੀ ਖਹਿਰਾ, ਲਾਲੀ ਫ਼ਤਿਹਪੁਰ, ਪਰਮਿੰਦਰ ਭੰਗੂ,  ਵਿਕਰਮ ਵਿੱਕੀ, ਸਰਪੰਚ ਦਵਿੰਦਰ ਕੁਲਾਰਾਂ ਜਗਦੀਪ ਸਿੰਘ ਸਰਪੰਚ ਧੰਗੇੜਾ, ਸੁਖਦੇਵ ਸਿੰਘ ਬਿਰਧਨੋ, ਹਰਪ੍ਰੀਤ ਸਿੰਘ ਢੀਂਡਸਾ, ਜਗਤਾਰ ਸਿੰਘ ਰਤਨਹੇੜੀ, ਜਸਕਰਨਵੀਰ ਸਿੰਘ ਤੇਜੇ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।