
ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਮੌਕੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ।
ਗੜ੍ਹਸ਼ੰਕਰ 18 ਨਵੰਬਰ - ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖ਼ੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਬਰਸੀ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਗੜ੍ਹਸ਼ੰਕਰ 18 ਨਵੰਬਰ - ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖ਼ੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਬਰਸੀ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਨੇ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਾ ਕੀਤਾ ਅਤੇ ਬਾਬਾ ਸੁਖਦੇਵ ਸਿੰਘ ਜੀ ਵਲੋਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖ਼ੇ ਕੀਰਤਨ ਰਾਹੀਂ ਕੀਤੀ ਸੇਵਾ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਤੇ ਸਰਪੰਚ ਸ਼ਿੰਦਰਪਾਲ ਸਿੰਘ ਜੀ ਮਾਛੀਵਾੜਾ ਸਾਹਿਬ ਵਲੋਂ ਅੱਧਾ ਕਿੱਲੋ ਚਾਂਦੀ ਦੀ ਸੇਵਾ ਕੀਤੀ ਗਈ| ਬਾਬਾ ਸੁਖਦੇਵ ਸਿੰਘ ਜੀ ਦੇ ਪਰਿਵਾਰ ਵਲੋਂ ਵਿਸ਼ੇਸ ਤੌਰ ਤੇ ਹਾਜ਼ਰੀ ਭਰੀ ਗਈ ਅਤੇ ਗੁਰੂ ਘਰ ਲਈ 5100 ਰੁਪਏ ਦੀ ਸੇਵਾ ਕੀਤੀ। ਇਸ ਮੌਕੇ ਤੇ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਹੈਂਡ ਗ੍ਰੰਥੀ ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਕੈਸ਼ੀਅਰ ਹਰਭਜਨ ਸਿੰਘ, ਚੌਧਰੀ ਜੀਤ ਸਿੰਘ, ਸਤਪਾਲ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਦੀਪਕ ਸਿੰਘ ਹਾਜਿਰ ਸਨ।
