ਖ਼ਾਲਸਾ ਕਾਲਜੀਏਟ ਸਕੂਲ ਦੇ ਵਿਦਿਆਰਥੀ ਵਿਦਿਅਕ ਟੂਰ ’ਤੇ ਗਏ

ਗੜ੍ਹਸ਼ੰਕਰ - ਵਿਦਿਆਰਥੀਆਂ ਨੂੰ ਗੁਰ ਇਤਿਹਾਸ ਨਾਲ ਜੋੜਨ ਅਤੇ ਆਜ਼ਾਦੀ ਲਹਿਰ ਵਿਚ ਯੋਗਦਾਾਨ ਪਾਉਣ ਵਾਲੇ ਯੋਧਿਆਂ ਦੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮੰਤਵ ਨਾਲ ਬੀ.ਏ.ਐੱਮ. ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਦਾ ਇਕ ਦਿਨਾਂ ਵਿਦਿਅਕ ਟੂਰ ਲਿਜਾਇਆ ਗਿਆ।

ਟੂਰ ਵਿਚ ਗਿਆਰਵੀਂ ਅਤੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਡਾ. ਮਨਬੀਰ ਕੌਰ, ਸਕੂਲ ਇੰਚਾਰਜ ਪ੍ਰੋ. ਕਿਰਨਜੋਤ ਕੌਰ, ਪ੍ਰੋ. ਸੌਰਵ ਦਾਦਰੀ ਅਤੇ ਪ੍ਰੋ. ਅੰਕੁਸ਼ ਸ਼ਾਮਿਲ ਹੋਏ। ਟੂਰ ਦੌਰਾਨ ਵਿਦਿਆਰਥੀਆਂ ਨੇ ਕਰਤਾਰਪੁਰ ਵਿਖੇ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕਰਦਿਆਂ ਦੇਸ਼ ਦੀ ਆਜ਼ਾਦੀ ’ਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਗੰਗਸਰ ਸਾਹਿਬ ਅਤੇ ਗੁਰਦੁਆਰਾ ਥੰਮ ਜੀ ਸਾਹਿਬ ਦੇ ਦਰਸ਼ਨ ਕਰਦਿਆਂ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਿਲ ਕੀਤੀ। 
ਟੂਰ ਦੌਰਾਨ ਹੀ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਤੇ ਵਿਰਾਸਤ ਨਾਲ ਸਬੰਧਤ ਥਾਵਾਂ ਦਾ ਵੀ ਦੌਰਾ ਕੀਤਾ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਵਿਦਿਅਕ ਟੂਰ ਵਿਦਿਆਰਥੀਆਂ ਨੂੰ ਅੱਖਰੀ ਗਿਆਨ ਤੋਂ ਇਲਾਵਾ ਉਨ੍ਹਾਂ ਵਿਚ ਧਾਰਮਿਕ, ਦੇਸ਼ ਭਗਤੀ ਅਤੇ ਸਭਿਆਚਾਰਕ ਪ੍ਰਤੀ ਗਿਆਨ ਵਿਚ ਵਾਧਾ ਕਰਦੇ ਹਨ।