ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਯਤੀਮ ਬੱਚਿਆਂ ਨੂੰ ਵੰਡੇ ਸਕੂਲੀ ਬੈਗ

ਪਟਿਆਲਾ, 2 ਦਸੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵੱਖ- ਵੱਖ ਬਾਲ ਘਰਾਂ ਵਿੱਚ ਰਹਿਣ ਵਾਲੇ ਯਤੀਮ 50 ਬੱਚਿਆਂ ਦੇ ਡੀ.ਸੀ. ਦਫਤਰ ਵਿਖੇ ਆਉਣ 'ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਬੱਚਿਆਂ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ ਤਾਂ ਜੋ ਬੱਚੇ ਪੜ੍ਹ ਲਿਖ ਕੇ ਚੰਗਾ ਮੁਕਾਮ ਹਾਸਿਲ ਕਰ ਸਕਣ। ਬੱਚਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਆਪਣੇ ਹੱਥੀਂ ਬਣਾਈ ਪੇਟਿੰਗ ਭੇਂਟ ਵਜੋਂ ਦਿੱਤੀ ਗਈ।

ਡਿਪਟੀ ਕਮਿਸ਼ਨਰ ਨੇ ਬੱਚਿਆਂ ਵੱਲੋਂ ਭੇਂਟ ਕੀਤੀ ਪੇਂਟਿੰਗ ਦੀ ਸਰਾਹਨਾ ਕੀਤੀ। ਉਹਨਾਂ ਬੱਚਿਆਂ ਨੂੰ ਸਕੂਲੀ ਬੈਗ ਵੰਡੇ ਅਤੇ ਖਾਣ ਪੀਣ ਦੀ ਸਮੱਗਰੀ ਵੀ ਦਿੱਤੀ। ਡਿਪਟੀ ਕਮਿਸ਼ਨਰ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਦਫਤਰ ਦੇ ਕੰਮ ਕਾਜ ਬਾਰੇ ਜਾਣਕਾਰੀ ਦੇਣ। ਸ਼ਾਇਨਾ ਕਪੂਰ ਬੱਚਿਆਂ ਨੂੰ ਐਸ.ਐਸ.ਪੀ. ਦਫਤਰ ਵਿਖੇ ਵੀ ਲੈ ਕੇ ਗਏ ਅਤੇ ਉੱਥੇ ਮੌਜੂਦ ਐਸ.ਪੀ. ਯੋਗੇਸ਼ ਸ਼ਰਮਾ ਵੱਲੋਂ ਵੀ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਉਹਨਾਂ ਵੱਲੋਂ ਬੱਚਿਆਂ ਨੂੰ ਜ਼ਿਲ੍ਹਾ ਰੋਜ਼ਗਾਰ ਦਫਤਰ ਵੀ ਲਿਜਾਇਆ ਗਿਆ ਤਾਂ ਜੋ ਬੱਚਿਆਂ ਨੂੰ ਰੋਜ਼ਗਾਰ ਸਬੰਧੀ ਜਾਣਕਾਰੀ ਵੀ ਮਿਲ ਸਕੇ। ਇਸ ਮੌਕੇ ਰੈਡ ਕਰਾਸ ਸਕੱਤਰ ਪ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ/ ਕਰਮਚਾਰੀ ਅਤੇ ਵੱਖ ਵੱਖ ਬਾਲ ਘਰਾਂ ਵਿਚੋਂ ਆਏ ਕਰਮਚਾਰੀ ਵੀ ਸ਼ਾਮਲ ਸਨ।