ਡੇਂਗੂ ਪ੍ਰਤੀ ਜਾਗਰੂਕਤਾ ਲਈ ਸਿਵਲ ਸਰਜਨ ਨੇ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ, 19 ਨਵੰਬਰ: ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦੇ ਜ਼ਿਲ੍ਹੇ ਵਿੱਚ ਡੇਂਗੂ ਬੁਖਾਰ ਦੀ ਜਾਗਰੂਕਤਾ ਲਈ 2 ਰਿਕਸ਼ਿਆਂ ਨੂੰ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲੋਂ ਹਰੀ ਝੰਡੀ ਦੇ ਕੇ ਡੇਂਗੂੂ ਪ੍ਰਭਾਵਤ ਇਲਾਕਿਆ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਸਾਨੁੰ ਡੇਂਗੁੂ ਪ੍ਰਤੀ ਸੁਚੇਤ ਹੋਣਾ ਪਵੇਗਾ।

ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣੀਆਂ ਸ਼ੁਰੂ ਕੀਤੀਆ ਜਾਣ। ਉਹਨਾਂ ਕਿਹਾ ਕਿ ਹੁਣ ਜਿਥੇ ਸਿਹਤ ਵਿਭਾਗ ਦੇ ਸਟਾਫ ਵਲੋਂ ਲੋਕਾਂ ਨੂੰ ਹਰ ਸ਼ੁਕਰਵਾਰ ਘਰ-ਘਰ ਜਾ ਕੇ ਡੇਂਗੂ ਤੋਂ ਬਚਾਅ ਲਈ ਜਾਗਰੂਕ  ਕੀਤਾ ਜਾਂਦਾ ਹੈ, ਉਥੇ ਲੋਕਾਂ ਦੀ ਵੀ ਆਪਣੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਬਿਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਪੂਰਾ ਪੂਰਾ ਸਹਿਯੋਗ ਦੇਣ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ|
 ਇਸ ਲਈ ਆਪਣੇ ਘਰਾਂ ਦੇ ਆਲੇ ਦੁਆਲੇ, ਘਰਾਂ ਵਿੱਚ ਪਏ ਟੁਟੇ ਫੁੱਟੇ ਬਰਤਨਾਂ, ਫਰਿਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿੱਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ, ਕੂਲਰਾਂ ਦੀ ਸਫਾਈ ਅਤੇ ਫਰਿਜਾਂ ਦੀਆਂ ਟਰੇਆਂ ਦੀ ਸਫਾਈ ਯਕੀਨੀ ਬਣਾਈ ਜਾਵੇ। 
ਇਸ ਮੌਕੇ ਸਹਾਇਕ ਸਿਹਤ ਅਫਸਰ ਡਾ. ਐਸ.ਜੇ ਸਿੰਘ , ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ  ਜ਼ਿਲ੍ਹਾ ਸਿਹਤ ਅਫਸਰ  ਅਫਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਮਾਸ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ, ਜ਼ਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਜਸਵੀਰ ਕੌਰ, ਸਿਹਤ ਸੁਪਵਾਈਜਰ ਕੁਲਦੀਪ ਕੌਰ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।