ਵੱਖ ਵੱਖ ਸਰਕਾਰੀ ਕਾਲਜਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਤੋ ਰਾਤ ਸੇਵਾਵਾਂ ਤੋਂ ਫਾਰਗ
ਵੱਖ ਵੱਖ ਸਰਕਾਰੀ ਕਾਲਜਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਤੋ ਰਾਤ ਸੇਵਾਵਾਂ ਤੋਂ ਫਾਰਗ ਕਰਨਾ ਜਿਥੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਘਰਾਂ ਦੇ ਚੁੱਲ੍ਹਿਆਂ ਦੀ ਅੱਗ ਨੂੰ ਸ਼ਾਂਤ ਕਰ ਦੇਵੇਗਾ ਉਥੇ ਹੀ ਪੰਜਾਬ ਸਰਕਾਰ ਦਾ ਇਹ ਕਦਮ ਆਮ ਆਦਮੀ ਪਾਰਟੀ ਦੇ ਪਤਨ ਦਾ ਕਾਰਨ ਬਣੇਗਾ।

ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੇ ਪ੍ਰਧਾਨ ਸਮਾਜ ਸੇਵੀ ਹਰਵੇਲ ਸਿੰਘ ਮਾਧੋਪੁਰ ਨੇ ਅੱਜ ਇਥੇ ਸੂਬੇ ਦੇ ਵੱਖ ਵੱਖ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਹੋਂਦ ਵਿੱਚ ਆਈ ਤਾਂ ਰਾਜ ਦੇ ਲੋਕਾਂ ਨੂੰ ਆਸ ਬੱਝੀ ਸੀ ਕਿ ਚਲੋ ਹੁਣ ਆਮ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀ ਸਹੂਲਤ ਬੇਹਤਰ ਮਿਲੇਗੀ।
ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਸਦੇ ਉਲਟ ਲਏ ਫੈਸਲਿਆਂ ਕਾਰਨ ਅੱਜ ਹਰ ਵਰਗ ਹੀ ਨਿਰਾਸ਼ਾ ਦੇ ਆਲਮ ਵਿੱਚ ਹੈ। ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਹਰ ਵਰਗ ਦੇ ਬੱਚਿਆਂ ਨੂੰ ਬਿਨਾਂ ਕਿਸੇ ਭੇਦ ਭਾਵ ਤੋਂ ਸਿੱਖਿਅਤ ਕਰਨ ਵਾਲੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੈਸਟ ਫੈਕਲਟੀ ਪ੍ਰੋਫੈਸਰ ਸਰਕਾਰ ਦੀ ਇਸ ਗਲਤ ਨੀਤੀ ਕਾਰਨ ਅਪਣੇ ਬੈਂਕ ਲੋਨ ਦੀਆਂ ਕਿਸ਼ਤਾਂ ਦੇਣ ਤੋਂ ਅਸਮਰਥ ਹੋ ਗਏ ਹਨ, ਅਪਣੇ ਬੱਚਿਆਂ ਦੇ ਇਲਾਜ ਅਤੇ ਭਵਿੱਖ ਲਈ ਚਿੰਤਤ ਹੋ ਗਏ ਹਨ।
ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਹੀ ਰੈਗੂਲਰ ਤੌਰ 'ਤੇ ਰੱਖ ਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਤੋਂ ਕੱਢਿਆ ਜਾਵੇ।ਇਸ ਮੋਕੇ ਸਰਪੰਚ ਸ ਹਰਵੇਲ ਸਿੰਘ ਮਾਧੋਪੁਰ ਪ੍ਰਧਾਨ ਘੱਟ ਗਿਣਤੀ ਤੇ ਦਲਿਤ ਦਲ, ਪੰਜਾਬ , ਬਿਕਰਮਜੀਤ ਸਿੰਘ ਬਿੱਕੀ ਖੈਰਪੁਰ ਪ੍ਰਧਾਨ ਯੂਥ ਵਿੰਗ, ਜਗਦੀਪ ਸਿੰਘ ਚੈਅਰਮੇਨ ਹਿਊਮਨ ਰਾਇਟਸ ਮੰਚ, ਚੰਡੀਗੜ੍ਹ , ਅਕਾਸ਼ਦੀਪ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਦਰਵਾਰਾ ਸਿੰਘ, ਦਰਸ਼ਨ ਸਿੰਘ ਅਨੈਤਪੁਰਾ ਆਦਿ ਹਾਜ਼ਰ ਸਨ।