ਲੋਕਾਂ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ

ਪਟਿਆਲਾ, 21 ਨਵੰਬਰ - 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਵਾਏ ਜਨ ਸੁਵਿਧਾ ਕੈਂਪ ਵਿੱਚ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਵਾਰਡ ਨੰਬਰ 21,16,14 ਦੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ। ਉਹਨਾਂ ਕਿਹਾ ਕਿ ਜਿਵੇਂ ਵੋਟਾਂ ਦੌਰਾਨ ਉਹ ਘਰ-ਘਰ ਲੋਕਾਂ ਕੋਲ ਜਾਂਦੇ ਸਨ ਉਸੇ ਤਰ੍ਹਾਂ ਹੁਣ ਵੀ ਉਹ ਲੋਕਾਂ ਕੋਲ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।

ਡਾ: ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਸੜਕਾਂ ਅਤੇ ਪਾਈਪਾਂ ਦੇ ਕੰਮ ਅਧੂਰੇ ਛੱਡੇ ਹੋਏ ਸਨ ਅਤੇ ਸੜਕਾਂ ਦਾ ਪੱਟ ਕੇ ਬੁਰਾ ਹਾਲ ਕੀਤਾ ਹੋਇਆ ਸੀ, ਉਹਨਾਂ ਅਧੂਰੇ ਕੰਮਾਂ ਨੂੰ ਹੁਣ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਫੈਕਟਰੀ ਏਰੀਆ, ਏਕਤਾ ਨਗਰ, ਘੁੰਮਣ ਨਗਰ ਅਤੇ ਅਬਚਲ ਨਗਰ ਦੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। 
ਲੋਕਾਂ ਵੱਲੋਂ ਇਲਾਕੇ ਵਿੱਚ ਪੱਕੀ ਸੜਕ ਬਣਵਾਉਣ ਲਈ ਬੇਨਤੀ ਕੀਤੀ ਗਈ, ਜਿਸ 'ਤੇ ਕੈਬਨਿਟ ਮੰਤਰੀ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਸੜਕ ਠੀਕ ਕਰਵਾਉਣ ਦੇ ਆਦੇਸ਼ ਦਿੱਤੇ। ਉਹਨਾਂ ਦੇ ਨਾਲ ਨਿਗਮ ਨਗਰ ਕਮਿਸ਼ਨਰ ਡਾ: ਰਜਤ ਓਬਰਾਏ, ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ: ਜਤਿੰਦਰ ਕਾਂਸਲ ਤੇ ਐਸ.ਐਮ.ਓ. ਡਾ: ਮੋਨਿਕਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕਰ ਰਹੀ ਹੈ। ਉਹਨਾਂ ਲੋਕਾਂ ਤੋਂ ਪੀਣ ਵਾਲੇ ਪਾਣੀ ਦਾ ਜਾਇਜ਼ਾ ਲਿਆ।
ਜਿਹੜੇ ਇਲਾਕਿਆਂ ਵਿੱਚ ਪੀਣ ਵਾਲਾ ਪਾਣੀ ਸਾਫ ਨਹੀਂ ਹੈ ਜਾਂ ਪਾਣੀ ਦੀ ਘਾਟ ਹੈ ਉਥੇ ਛੋਟੀ
ਮੋਟਰ ਦੀ ਥਾਂ ਵੱਡੀ ਮੋਟਰ ਲਾਉਣ ਦੇ ਆਦੇਸ਼ ਦਿੱਤੇ ਤਾਂ ਜੋ ਲੋਕਾਂ ਕੋਲ ਪੀਣ ਵਾਲਾ ਸਾਫ਼ ਪਾਣੀ ਪਹੁੰਚੇ ਅਤੇ ਲੋਕ ਤੰਦਰੁਸਤ ਰਹਿਣ। 
ਇਸ ਮੌਕੇ ਆਫਿਸ ਇੰਚਾਰਜ ਜਸਬੀਰ ਸਿੰਘ ਗਾਂਧੀ, ਸਟੇਟ ਜਾਇੰਟ ਸਕੱਤਰ 'ਆਪ' ਜਗਦੀਪ ਜੱਗਾ, ਬਲਾਕ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ, ਸੰਚਾਲਕ ਜਸਵੰਤ ਸੈਣੀ ਤੇ ਸੰਚਾਲਕ ਗੁਰਕ੍ਰਿਪਾਲ ਵੀ ਮੌਜੂਦ ਸਨ।