
ਧੰਨ- ਧੰਨ ਬਾਬਾ ਜੀ ਦੋ ਗੁੱਤਾਂ ਵਾਲਿਆਂ ਦੇ ਦਰਬਾਰ ਤੇ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ ਗੁਰੂ ਪੁੰਨਿਆਂ ਦਾ ਪਵਿੱਤਰ ਦਿਹਾੜਾ
ਮਾਹਿਲਪੁਰ, 22 ਜੁਲਾਈ - ਮੈਲੀ ਮੁੱਖ ਮਾਰਗ ਤੇ ਸਥਿਤ ਪਿੰਡ ਭੁੱਲੇਵਾਲ ਗੁਜਰਾਂ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਆਸਥਾ ਦੇ ਪ੍ਰਤੀਕ ਧੰਨ ਧੰਨ ਬਾਬਾ ਜੀ ਦੋ ਗੁੱਤਾਂ ਵਾਲਿਆਂ ਦੇ ਦਰਬਾਰ ਤੇ ਬੈਕੁੰਠ ਧਾਮ ਮੈਮੋਰੀਅਲ ਚੈਰੀਟੇਬਲ ਟਰੱਸਟ ਪਿੰਡ ਭੁੱਲੇਵਾਲ ਗੁਜਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਗੁਰੂ ਪੁੰਨਿਆਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਨਾਲ ਢੰਗ ਨਾਲ ਮਨਾਇਆ ਗਿਆ।
ਮਾਹਿਲਪੁਰ, 22 ਜੁਲਾਈ - ਮੈਲੀ ਮੁੱਖ ਮਾਰਗ ਤੇ ਸਥਿਤ ਪਿੰਡ ਭੁੱਲੇਵਾਲ ਗੁਜਰਾਂ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਆਸਥਾ ਦੇ ਪ੍ਰਤੀਕ ਧੰਨ ਧੰਨ ਬਾਬਾ ਜੀ ਦੋ ਗੁੱਤਾਂ ਵਾਲਿਆਂ ਦੇ ਦਰਬਾਰ ਤੇ ਬੈਕੁੰਠ ਧਾਮ ਮੈਮੋਰੀਅਲ ਚੈਰੀਟੇਬਲ ਟਰੱਸਟ ਪਿੰਡ ਭੁੱਲੇਵਾਲ ਗੁਜਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਗੁਰੂ ਪੁੰਨਿਆਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਨਾਲ ਢੰਗ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਲ ਕਿਸ਼ਨ ਆਨੰਦ ਜੀ ਨੇ ਦੱਸਿਆ ਕਿ ਅੱਜ ਬਾਬਾ ਜੀ ਦੇ ਦਰਬਾਰ ਤੇ ਇਸ ਅਸਥਾਨ ਨਾਲ ਜੁੜੀਆਂ ਸੰਗਤਾਂ ਨਤਮਸਤਕ ਹੁੰਦੀਆਂ ਰਹੀਆਂ। ਬਾਬਾ ਜੀ ਦੇ ਦਰਬਾਰ ਦੇ ਦਰਸ਼ਨ ਦੀਦਾਰੇ ਕਰਕੇ ਉਹਨਾਂ ਨੇ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰੂ ਕੇ ਲੰਗਰ ਅਤੁੱਟ ਚੱਲੇ।
