37 ਵਾਂ ਖੂਨ ਦਾਨ ਕੈਂਪ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵਲੋਂ14 ਮਾਰਚ ਨੂੰ ਗੁਰਦੁਆਰਾ ਹਰੀਸਰ ਸਾਹਿਬ ਪਿੰਡ ਮੰਨਣਹਾਨਾ ਵਿਖੇ:ਹਰਵਿੰਦਰ ਸਿੰਘ ਖਾਲਸਾ
ਗੜ੍ਹਸ਼ੰਕਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਚਲਾਈ ਜਾ ਰਹੀ ਹੈ।

ਡਿਸਪੈਂਸਰੀ ਅਤੇ ਲੈਬੋਰਟਰੀ ਦੇ ਸਹਿਯੋਗ ਨਾਲ "ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ 37 ਵਾਂ ਖੂਨਦਾਨ ਕੈਂਪ ਮਿਤੀ 14 ਮਾਰਚ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਤੋਂ 3 ਵਜੇ ਤੱਕ ਗੁਰਦੁਆਰਾ ਹਰੀਸਰ ਸਾਹਿਬ ਪਿੰਡ ਮੰਨਣਹਾਨਾ ਵਿਖੇ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਲਗਾਇਆ ਜਾ ਰਿਹਾ ਹੈ । ਬਲੱਡ ਟੀਮ IMA ਬਲੱਡ ਬੈਂਕ ਹੁਸ਼ਿਆਰਪੁਰ ।
ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕੈਂਪ ਵਿੱਚ ਆ ਕੇ ਖੂਨ ਦਾਨ ਕਰਕੇ ਆਪਣਾ ਜੀਵਨ ਸਫਲ ਕਰੋ ਜੀ। ਖੂਨ ਦਾਨ ਮਹਾ ਦਾਨ। ਇਸ ਮੌਕੇ ਹਾਜ਼ਰ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਡਿਸਪੈਂਸਰੀ ਅਤੇ ਲੈਬੋਰਟਰੀ ਇਨਚਾਰਜ ਜਤਿੰਦਰ ਸਿੰਘ ਰਾਣਾ ਖਾਲਸਾ ਮੁਖਲਿਆਣਾ,ਡਾ. ਤਰਸੇਮ ਸਿੰਘ, ਲੰਬਰਦਾਰ ਪਰਮਜੀਤ ਸਿੰਘ ਜਲਵੇਹੜਾ, ਬਰਿੰਦਰ ਸਿੰਘ ਬਿੰਦਰ ਪੰਜੋੜਾ, ਸੁਖਵਿੰਦਰ ਸਿੰਘ ਖਾਲਸਾ ਅਜਨੋਹਾ, ਬਲਜੀਤ ਸਿੰਘ ਬਿੱਲਾ ਅਜਨੋਹਾ, ਹਰਮਨ ਸਿੰਘ ਖਾਲਸਾ ਨਡਾਲੋਂ ਅਤੇ ਮਨਪ੍ਰੀਤ ਸਿੰਘ ਅਜਨੋਹਾ ਆਦਿ ਹਾਜਰ ਸਨ