ਮੀਰੀ ਪੀਰੀ ਦਿਵਸ ਨੂੰ ਸਮਰਪਿਤ ਵਿਰਸਾ ਸੰਭਾਲ ਗਤਕਾ ਮੁਕਾਬਲਾ ਕਰਵਾਇਆ

ਐਸ.ਏ.ਐਸ. ਨਗਰ, 23 ਜੂਨ- ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3ਬੀ1 ਮੁਹਾਲੀ ਵੱਲੋਂ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਮੁਹਾਲੀ (ਰਜਿ.) ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਵਿਰਸਾ ਸੰਭਾਲ ਗਤਕਾ ਮੁਕਾਬਲਾ ਕਰਵਾਇਆ ਗਿਆ।

ਐਸ.ਏ.ਐਸ. ਨਗਰ, 23 ਜੂਨ- ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3ਬੀ1 ਮੁਹਾਲੀ ਵੱਲੋਂ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਮੁਹਾਲੀ (ਰਜਿ.) ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਵਿਰਸਾ ਸੰਭਾਲ ਗਤਕਾ ਮੁਕਾਬਲਾ ਕਰਵਾਇਆ ਗਿਆ।
ਇਸ ਮੌਕੇ ਨੌਜਵਾਨਾਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ, ਜਿਸਦੀ ਸੰਗਤਾਂ ਵੱਲੋਂ ਤਾਰੀਫ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਮਾਨ, ਮੀਤ ਪ੍ਰਧਾਨ ਗਗਨਦੀਪ ਸਿੰਘ ਰਾਜਾ, ਜਨਰਲ ਸਕੱਤਰ ਦਵਿੰਦਰਪਾਲ ਸਿੰਘ, ਸਕੱਤਰ ਸੋਮਪਾਲ ਸਿੰਘ, ਵਿੱਤ ਸਕੱਤਰ ਦਲਜੀਤ ਸਿੰਘ, ਜਗਤਾਰ ਸਿੰਘ, ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਹਰਮਨਜੋਤ ਸਿੰਘ, ਅਮਰਜੀਤ ਸਿੰਘ, ਦਵਿੰਦਰ ਸਿੰਘ ਜੁਗਨੀ ਵੀ ਹਾਜ਼ਰ ਸਨ।