ਆਰ ਪੀ ਐਸ ਸੰਧੂ ਹੋਰਾਂ ਵਲੋਂ ਅੰਮ੍ਰਿਤਸਰ ਦੇ ਡੀਸੀਪੀ (ਜਾਂਚ) ਵਜੋਂ ਅਹੁਦਾ ਸੰਭਾਲਿਆ

ਅੰਮ੍ਰਿਤਸਰ- ਆਰ ਪੀ ਐਸ ਸੰਧੂ ਹੋਰਾਂ ਨੇ ਅੰਮ੍ਰਿਤਸਰ ਵਿਖੇ ਡੀਸੀਪੀ (ਜਾਂਚ) ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਪਹਿਲਾਂ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਅਧਿਕਾਰੀਆਂ ਨੇ ਉਨ੍ਹਾਂ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ।

ਅੰਮ੍ਰਿਤਸਰ- ਆਰ ਪੀ ਐਸ ਸੰਧੂ ਹੋਰਾਂ ਨੇ  ਅੰਮ੍ਰਿਤਸਰ ਵਿਖੇ  ਡੀਸੀਪੀ (ਜਾਂਚ) ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ  ਉਨ੍ਹਾਂ ਨੂੰ ਪਹਿਲਾਂ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਅਧਿਕਾਰੀਆਂ ਨੇ ਉਨ੍ਹਾਂ ਦਾ ਗੁਲਦਸਤੇ ਦੇ ਕੇ  ਸਵਾਗਤ ਕੀਤਾ। ਸ. ਸੰਧੂ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਐਸਐਸਪੀ ਵਿਜੀਲੈਂਸ ਵਜੋਂ ਤਾਇਨਾਤ ਸਨ। ਅੰਮ੍ਰਿਤਸਰ ਵਿੱਚ ਆਪਣਾ ਅਹੁਦਾ ਸੰਭਾਲਦੇ ਸਮੇਂ, ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਉਨ੍ਹਾਂ ਕੋਲ ਆਉਣ ਵਾਲੇ ਹਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨਗੇ ਅਤੇ ਪੂਰਾ ਪੂਰਾ ਇਨਸਾਫ ਕਰਨਗੇ