ਡੀ.ਸੀ. ਵੱਲੋਂ ਨਾਭਾ ਖੇਤਰ 'ਚ ਡਰੋਪਸੀ ਬਿਮਾਰੀ ਦੇ ਕੇਸ ਦੀ ਜਾਂਚ ਲਈ ਕਮੇਟੀ ਗਠਿਤ
ਨਾਭਾ/ਪਟਿਆਲਾ, 26 ਨਵੰਬਰ: ਪਟਿਆਲਾ ਦੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਨਾਭਾ ਵਿਖੇ ਇਕੋ ਪਰਿਵਾਰ ਵਿੱਚ ਆਈ ਬਿਮਾਰੀ ਐਪੀਡੇਮਿਕ ਡਰੋਪਸੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਸ ਕੇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ 'ਤੇ ਐਸ.ਡੀ.ਐਮ. ਨਾਭਾ ਦੀ ਅਗਵਾਈ ਹੇਠ ਪੰਜ ਮੈਂਬਰੀ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਐਸ.ਡੀ.ਐਮ. ਨਾਭਾ, ਡੀ.ਐਸ.ਪੀ. ਨਾਭਾ, ਜ਼ਿਲ੍ਹਾ ਐਪੀਡੋਮੋਲੋਜਿਸਟ (ਆਈਡੀਐਸਪੀ) ਸਿਵਲ ਸਰਜਨ ਪਟਿਆਲਾ, ਸੀਨੀਅਰ ਮੈਡੀਕਲ ਅਫ਼ਸਰ ਨਾਭਾ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਉਕਤ ਕਮੇਟੀ ਇਸ ਘਟਨਾ ਸਬੰਧੀ ਸਿਵਲ ਸਰਜਨ ਪਟਿਆਲਾ ਵੱਲੋਂ ਪਹਿਲਾਂ ਕੀਤੀ ਜਾਂਚ ਰਿਪੋਰਟ ਨੂੰ ਵਾਚਦੇ ਹੋਏ, ਇਸ ਘਟਨਾਂ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕਰੇਗੀ।
ਇਸ ਕਮੇਟੀ ਨੂੰ ਆਪਣੀ ਜਾਂਚ ਰਿਪੋਰਟ 7 ਦਿਨਾਂ ਦੇ ਅੰਦਰ ਅੰਦਰ ਮੁੱਖ ਮੰਤਰੀ ਫ਼ੀਲਡ ਅਫ਼ਸਰ ਨੂੰ ਭੇਜਣ ਲਈ ਕਿਹਾ ਗਿਆ ਹੈ।