ਸਰਕਾਰੀ ਹਾਈ ਸਕੂਲ ਡਘਾਮ ਵਿੱਚ ਸੰਵਿਧਾਨ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ

ਗੜ੍ਹਸ਼ੰਕਰ, 26 ਨਵੰਬਰ: ਸਰਕਾਰੀ ਹਾਈ ਸਕੂਲ ਡਘਾਮ ਵਿਖੇ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਨਵਦੀਪ ਸਹਿਗਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਗਾਈਡੈਂਸ ਕਾਊਂਸਲਰ ਮਾਸਟਰ ਹਰਦੀਪ ਕੁਮਾਰ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿੱਚ ਲੈਕਚਰਾਰ ਨਰੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋੜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਸੰਵਿਧਾਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸੰਵਿਧਾਨ ਬਣਾਉਣ ਵਿੱਚ ਨਿਭਾਈ ਗਈ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਤੋਂ ਜਾਣੂ ਕਰਵਾਇਆ। 
ਮਾਸਟਰ ਹਰਦੀਪ ਕੁਮਾਰ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਸੰਵਿਧਾਨ ਨਾਲ ਸਬੰਧਤ ਜਾਣਕਾਰੀ ਨੂੰ ਸਮਝ ਕੇ ਦੇਸ਼ ਦੇ ਚੰਗੇ ਅਤੇ ਚੇਤੰਨ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਸਟਰ ਹਰਦੀਪ ਕੁਮਾਰ, ਮੈਡਮ ਜੋਤਿਕਾ ਲੱਧੜ, ਵਰਿੰਦਰ ਕੌਰ, ਅੰਸ਼ੂ ਰਾਣਾ, ਮੈਡਮ ਰੀਨਾ, ਜੋਤੀ ਸ਼ਰਮਾ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |