ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ 'ਚ ਲਿਆ, ਖਨੌਰੀ ਸਰਹੱਦ ’ਤੇ ਕਿਸਾਨਾਂ ਦਾ ਪ੍ਰਦਰਸ਼ਨ

ਪਟਿਆਲਾ, 26 ਨਵੰਬਰ: ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ ਹੈ। ਹਸਪਤਾਲ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਉਨ੍ਹਾਂ ਤਕ ਨਾ ਪਹੁੰਚੇ। ਪਤਾ ਲੱਗਾ ਹੈ ਕਿ ਉਹ ਹਸਪਤਾਲ ਵਿੱਚ ਕੁਝ ਨਹੀਂ ਖਾ ਰਹੇ। ਡੱਲੇਵਾਲ ਦੀ ਹਿਰਾਸਤ ਤੋਂ ਬਾਅਦ ਕਿਸਾਨ ਆਗੂ ਤੇ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋ ਝੰਡੇ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਚਲੇ ਗਏ ਹਨ।

ਇਸ ਦੌਰਾਨ ਕਿਸਾਨਾਂ ਨੇ ਖਨੌਰੀ ਸਰਹੱਦ ’ਤੇ ਪਹੁੰਚ ਕੇ ਪ੍ਰਦਰਸ਼ਨ ਵੀ ਕੀਤਾ। ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਸ ਗੱਲ 'ਤੇ ਸਹਿਮਤੀ ਬਣੀ ਕਿ ਸ਼ੰਭੂ ਬਾਰਡਰ ਦਾ 4 ਫੁੱਟ ਏਰੀਆ ਖੋਲ੍ਹਿਆ ਜਾਵੇਗਾ, ਤਾਂ ਜੋ ਕਿਸਾਨ ਬਿਨਾਂ ਟਰੈਕਟਰ-ਟਰਾਲੀਆਂ ਦੇ ਅੱਗੇ ਵਧ ਸਕਣ। ਹਾਲਾਂਕਿ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਪਰ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਡੱਲੇਵਾਲ ਦੀ ਹਿਰਾਸਤ 'ਤੇ ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਇਹ ਸੰਵਿਧਾਨ ਦਿਵਸ 'ਤੇ ਸੰਵਿਧਾਨ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਉਹ ਹਮਾਇਤ 'ਚ ਖਨੌਰੀ ਸਰਹੱਦੀ ਮੋਰਚੇ 'ਤੇ ਪਹੁੰਚ ਰਹੇ ਹਨ। ਕਿਸਾਨ ਆਗੂ ਸਰਵਨ ਪੰਧੇਰ ਮੁਤਾਬਿਕ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਚੁੱਕਿਆ ਗਿਆ।