ਅਕਾਲ ਅਕੈਡਮੀ ਗੋਬਿੰਦਪੁਰ ਵੱਲੋਂ ਪਹਿਲੀ ਪਾਤਸ਼ਾਹੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਨਵਾਂਸ਼ਹਿਰ, 27 ਨਵੰਬਰ-ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਗੋਬਿੰਦਪੁਰ ਵਿੱਚ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬਹੁਤ ਸ਼ਰਧਾ ਪੂਰਵਕ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਦੇ ਆਰੰਭ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤਨੋ-ਮਨੋ ਸੇਵਾ ਨਿਭਾਈ।

 ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ, ਕਵੀਸ਼ਰੀਆਂ ਅਤੇ ਵਾਰਾਂ ਰਾਹੀਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ ਅਤੇ ਸਮਾਗਮ ਵਿੱਚ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਮਾਪਿਆਂ ਅਤੇ ਸੰਗਤਾਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਸਮਾਗਮ ਵਿੱਚ ਸਰਬਜੀਤ ਸਿੰਘ ਖਟਕੜ ਖੁਰਦ, ਸੁਖਦੇਵ ਸਿੰਘ ਪਿੰਡ ਕਜਲਾ, ਮੈਗਾ ਕਲੱਸਟਰ ਹੈਡ ਸ਼੍ਰੀਮਤੀ ਮੋਨਿੰਦਰਪਾਲ ਕੌਰ, ਸੇਵਾਦਾਰ ਅੰਗਰੇਜ ਸਿੰਘ, ਅਕਾਲ ਅਕੈਡਮੀ ਰਾਮਪੁਰ ਸੁੰਨੜਾ ਦੇ ਪ੍ਰਿੰਸੀਪਲ ਮਨਮੀਤ ਕੌਰ ਅਤੇ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ 'ਤੇ ਸਮਾਗਮ ਵਿੱਚ ਸ਼ਾਮਿਲ ਹੋਏ। 
ਪ੍ਰਿੰਸੀਪਲ ਪ੍ਰਭਜੋਤ ਗਿੱਲ ਅਤੇ ਵਾਇਸ ਪ੍ਰਿੰਸੀਪਲ ਸੀਮਾ ਰਾਣੀ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਉਹਨਾਂ ਦਾ ਤਹਿਦਿਲੋਂ ਸਨਮਾਨ ਕੀਤਾ। ਸਮਾਗਮ ਦੀ ਸਮਾਪਤੀ ਵਿਦਿਆਰਥੀਆਂ ਵੱਲੋਂ ਖਾਲਸਾਈ ਫੌਜ ਦੇ ਜਾਹੋ-ਜਲਾਲ ਨੂੰ ਦਰਸਾਉਂਦੇ ਗਤਕੇ ਦੇ ਪ੍ਰਦਰਸ਼ਨ ਨਾਲ ਹੋਈ। ਸਮਾਗਮ ਦੇ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। 
ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਅਤੇ ਗੁਰਮਤਿ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਵੀ ਲਗਾਈਆਂ। ਪ੍ਰਿੰਸੀਪਲ ਪ੍ਰਭਜੋਤ ਗਿੱਲ ਨੇ ਸਮਾਗਮ ਦੇ ਸਫਲ ਆਯੋਜਨ ਲਈ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਵਲੋਂ ਸੰਪੂਰਨ ਅਨੁਸ਼ਾਸਨ ਵਿੱਚ ਰਹਿਣ ਲਈ ਉਹਨਾਂ ਦੀ ਸ਼ਲਾਘਾ ਕੀਤੀ। ਸਮੂਹ ਸਮਾਗਮ ਸ਼ਾਂਤੀਪੂਰਨ ਅਤੇ ਗੁਰਮਤਿ ਮਾਰਗ 'ਤੇ ਚੱਲਦਿਆਂ ਸੰਪੂਰਨ ਹੋਇਆ।