ਸਦਰ ਥਾਣਾ ਰਾਜਪੁਰਾ ਦੀ ਪੁਲੀਸ ਵੱਲੋਂ 3 ਚੋਰ ਕਾਬੂ

ਰਾਜਪੁਰਾ, 27 ਨਵੰਬਰ – ਰਾਜਪੁਰਾ ਪੁਲੀਸ ਨੇ ਤਿੰਨ ਚੋਰਾਂ ਨੂੰ ਕਾਬੂ ਕੀਤਾ ਹੈ, ਜੋ ਸ਼ਹਿਰ ਅਤੇ ਆਸਪਾਸ ਦੇ ਪਿੰਡਾਂ ਵਿੱਚ ਚੋਰੀਆਂ ਨੂੰ ਅੰਜਾਮ ਦਿੰਦੇ ਸਨ।

ਰਾਜਪੁਰਾ, 27 ਨਵੰਬਰ  – ਰਾਜਪੁਰਾ ਪੁਲੀਸ ਨੇ ਤਿੰਨ ਚੋਰਾਂ ਨੂੰ ਕਾਬੂ ਕੀਤਾ ਹੈ, ਜੋ ਸ਼ਹਿਰ ਅਤੇ ਆਸਪਾਸ ਦੇ ਪਿੰਡਾਂ ਵਿੱਚ ਚੋਰੀਆਂ ਨੂੰ ਅੰਜਾਮ ਦਿੰਦੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਫਰੀਦਪੁਰ ਗੁਜਰਾ ਦੇ ਮੋਹਤਬਰਾਂ ਵੱਲੋਂ ਪੁਲੀਸ ਨੂੰ ਇਤਲਾਹ ਦਿੱਤੀ ਗਈ ਕਿ ਉਹਨਾਂ ਦੇ ਪਿੰਡ ਵਿੱਚ ਤਿੰਨ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਉਹਨਾਂ ਦੀਆਂ ਹਰਕਤਾਂ ਤੋਂ ਲੱਗ ਰਿਹਾ ਸੀ ਕਿ ਉਹ ਕਿਸੇ ਵਾਰਦਾਤ ਦੀ ਤਿਆਰੀ ਵਿੱਚ ਹਨ। ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ, ਸਦਰ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ।
ਪੁਛਗਿੱਛ ਦੇ ਦੌਰਾਨ, ਇਹਨਾਂ ਵਿਅਕਤੀਆਂ ਦੇ ਕਬਜ਼ੇ ਤੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਇੱਕ ਖੋਲਿਆ ਹੋਇਆ ਟਰਾਂਸਫਾਰਮਰ ਬਰਾਮਦ ਕੀਤਾ ਗਿਆ। ਇਹਨਾਂ ਦੀ ਪਹਿਚਾਨ ਦੇਵ ਰਾਜ ਵਾਸੀ ਪੀਰ ਕਲੋਨੀ ਰਾਜਪੁਰਾ, ਹਰਵਿੰਦਰ ਸਿੰਘ ਹੈਰੀ ਵਾਸੀ ਨਿਊ ਅਫਸਰ ਕਲੋਨੀ ਰਾਜਪੁਰਾ ਅਤੇ ਸੁਮੀਤ ਕੁਮਾਰ ਵਾਸੀ ਪਿੰਡ ਭਤੇਰੀ ਵਜੋਂ ਹੋਈ ਹੈ।
ਪੁਲੀਸ ਵੱਲੋਂ ਇਹਨਾਂ ਦੇ ਖਿਲਾਫ ਬੀ ਐਨ ਐਸ ਦੀ ਧਾਰਾ 303(2) ਅਤੇ 317(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਦੇ ਅਨੁਸਾਰ, ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਇਹਨਾਂ ਵੱਲੋਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।