ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਇੰਡੀਅਨ ਮਿਸ਼ਨਰੀ ਸੋਸਾਇਟੀ ਨਵਾਂਸ਼ਹਿਰ ਵੱਲੋਂ ਕ੍ਰਿਸਮਸ ਮੌਕੇ ਸਮਾਗਮ ਕਰਵਾਇਆ ਗਿਆ

ਨਵਾਂਸ਼ਹਿਰ- ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਇੰਡੀਅਨ ਮਿਸ਼ਨਰੀ ਸੋਸਾਇਟੀ ਨਵਾਂਸ਼ਹਿਰ ਵੱਲੋਂ ਕ੍ਰਿਸਮਸ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੋਸਾਇਟੀ ਦੇ ਮੁਖੀ ਪਾਸਟਰ ਸਵਾਮੀ ਦਾਸ ਅਤੇ ਉਹਨਾਂ ਦੀ ਟੀਮ ਵਿਸ਼ੇਸ਼ ਤੌਰ ਤੇ ਪਹੁੰਚੇ।

ਨਵਾਂਸ਼ਹਿਰ- ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਇੰਡੀਅਨ ਮਿਸ਼ਨਰੀ ਸੋਸਾਇਟੀ ਨਵਾਂਸ਼ਹਿਰ ਵੱਲੋਂ ਕ੍ਰਿਸਮਸ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੋਸਾਇਟੀ ਦੇ ਮੁਖੀ ਪਾਸਟਰ ਸਵਾਮੀ ਦਾਸ ਅਤੇ ਉਹਨਾਂ ਦੀ ਟੀਮ ਵਿਸ਼ੇਸ਼ ਤੌਰ ਤੇ ਪਹੁੰਚੇ।
 ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਕ੍ਰਿਸਮਸ ਵਾਰੇ ਜਾਣਕਾਰੀ ਦਿੱਤੀ। ਸਾਂਤਾ ਕਲਾਜ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਗਿਫਟ ਭੇਂਟ ਕੀਤੇ।ਸਕੂਲ ਮੁਖੀ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਵਿਦਿਆਰਥੀਆਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਨੀਰਜ ਕੁਮਾਰੀ ਸਟੇਟ ਅਵਾਰਡੀ, ਹਰਜੀਤ ਕੌਰ, ਮਨਜਿੰਦਰ ਕੌਰ ਹਾਜ਼ਰ ਸਨ।