ਰਾਮ ਆਸਰਾ ਵੱਲੋਂ ਆਸ਼ਾ ਕਿਰਨ ਸਕੂਲ ਨੂੰ 50 ਹਜਾਰ ਦਾਨ
ਹੁਸ਼ਿਆਰਪੁਰ: ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਦਾਨੀ ਰਾਮ ਆਸਰਾ ਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਰਕਸ਼ਾ ਵੱਲੋਂ ਸਕੂਲ ਦੇ ਬੱਚਿਆਂ ਦੀ ਭਲਾਈ ਲਈ 50 ਹਜਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ ਤੇ ਦੋਵਾਂ ਨੇ ਸਕੂਲ ਸਟਾਫ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਪੈਸ਼ਲ ਬੱਚਿਆਂ ਨੂੰ ਆਮ ਬੱਚਿਆਂ ਦੀ ਤਰ੍ਹਾਂ ਮਾਹੌਲ ਦੇਣਾ ਤੇ ਅੱਗੇ ਵੱਧਣ ਵਿੱਚ ਮਦਦ ਕਰਨਾ ਇੱਕ ਮਹਾਨ ਕਾਰਜ ਹੈ।

ਇੱਥੇ ਜਿਕਰਯੋਗ ਹੈ ਕਿ ਰਾਮ ਆਸਰਾ ਖੁਦ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਵੀ ਹਨ। ਰਾਮ ਆਸਰਾ ਨੇ ਅੱਗੇ ਕਿਹਾ ਕਿ ਇਸ ਸਕੂਲ ਦੀ ਸਥਾਪਤੀ ਜਿਸ ਸੋਚ ਨਾਲ ਕੀਤੀ ਗਈ ਸੀ ਉਸ ਨੂੰ ਅੱਗੇ ਵਧਾਉਣ ਵਿੱਚ ਅਸੀਂ ਲਗਾਤਾਰ ਕਾਰਜ ਕਰ ਰਹੇ ਹਾਂ ਤੇ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਕਮੇਟੀ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਮਹੇੜੂ, ਹਰੀਸ਼ ਠਾਕੁਰ, ਸੈਕਟਰੀ ਹਰਬੰਸ ਸਿੰਘ, ਪਿ੍ਰੰਸੀਪਲ ਸ਼ੈਲੀ ਸ਼ਰਮਾ ਆਦਿ ਵੀ ਮੌਜੂਦ ਸਨ।