ਖ਼ਾਲਸਾ ਕਾਲਜ ’ਚ ਏਡਜ਼ ਤੋਂ ਬਚਾਓ ਲਈ ‘ਨੁੱਕੜ ਨਾਟਕ’ ਕਰਵਾਇਆ
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨਾਲ ਮਿਲਕੇ ਕਾਲਜ ਕੈਂਪਸ ਵਿਚ ਏਡਜ਼ ਤੋਂ ਬਚਾਓ ਲਈ ਨੁੱਕੜ ਨਾਟਕ ਕਰਵਾਇਆ ਗਿਆ।
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨਾਲ ਮਿਲਕੇ ਕਾਲਜ ਕੈਂਪਸ ਵਿਚ ਏਡਜ਼ ਤੋਂ ਬਚਾਓ ਲਈ ਨੁੱਕੜ ਨਾਟਕ ਕਰਵਾਇਆ ਗਿਆ।
ਇਸ ਮੌਕੇ ਪ੍ਰੋਜੈਕਟ ਮੈਨੇਜਰ ਅਮਿਤ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਕਲਾਕਾਰਾਂ ਨੇ ਨੁੱਕੜ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਏਡਜ਼ ਵਰਗੀ ਭਿਆਨਕ ਬਿਮਾਰੀ ਦੇ ਫੈਲਣ ਦੇ ਕਾਰਨਾਂ, ਲੱਛਣਾਂ ਅਤੇ ਰੋਕਥਾਮ ਦੇ ਤਰੀਕਿਆਂ ’ਤੇ ਚਾਨਣਾ ਪਾਉਂਦਿਆ ਇਸ ਬਿਮਾਰੀ ਤੋਂ ਸੁਚੇਤ ਰਹਿਣ ਲਈ ਜਾਗਰੂਕ ਕੀਤਾ।
ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਪਹੁੰਚੀ ਟੀਮ ਦਾ ਸਵਾਗਤ ਕਰਦਿਆਂ ਅਦਾਰੇ ’ਚ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਬਣਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਿਆਂ ਸੁਖੀ ਜੀਵਨ ਜਿਉਣ ਦੀ ਸੇਧ ਦਿੱਤੀ।
ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ, ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਨਰੇਸ਼ ਕੁਮਾਰੀ ਤੇ ਸਟਾਫ਼ ਹਾਜ਼ਰ ਹੋਇਆ।