ਅਜਨੋਹਾ ਸਕੂਲ ਦਾ ਸਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ।
ਹੁਸ਼ਿਆਰਪੁਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਦਾ 12ਵਾਂ ਸਲਾਨਾ ਇਨਾਮ ਵੰਡ ਸਮਾਗਮ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਮੈਡਮ ਸੁਨੀਤਾ ਰਾਣੀ ਅਤੇ ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਸਰਪ੍ਰਸਤੀ ਹੇਠ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਡਾਕਟਰ ਪਰਮਿੰਦਰ ਸੂਦ ਐੱਸ.ਜੀ.ਆਰ ਹਸਪਤਾਲ ਮੰਨਣਹਾਨਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਹੁਸ਼ਿਆਰਪੁਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਦਾ 12ਵਾਂ ਸਲਾਨਾ ਇਨਾਮ ਵੰਡ ਸਮਾਗਮ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਮੈਡਮ ਸੁਨੀਤਾ ਰਾਣੀ ਅਤੇ ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਸਰਪ੍ਰਸਤੀ ਹੇਠ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਡਾਕਟਰ ਪਰਮਿੰਦਰ ਸੂਦ ਐੱਸ.ਜੀ.ਆਰ ਹਸਪਤਾਲ ਮੰਨਣਹਾਨਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਸਮਾਗਮ ਵਿੱਚ ਪਿੰਡ ਅਜਨੋਹਾ ਅਤੇ ਇਲਾਕੇ ਭਰ ਤੋਂ ਪਤਵੰਤੇ ਸੱਜਣ ਹਾਜ਼ਰ ਹੋਏ। ਸਮਾਗਮ ਵਿੱਚ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗੀਤ, ਕੋਰੀਓਗ੍ਰਾਫੀ, ਦੇਸ਼-ਭਗਤੀ ਗੀਤ, ਡਾਂਸ, ਗਿੱਧਾ , ਭੰਗੜਾ, ਸਕਿੱਟਾਂ ਅਤੇ ਹੋਰ ਗਤੀਵਿਧੀਆਂ ਨਾਲ ਮੰਨੋਰੰਜਨ ਕੀਤਾ। ਇਸ ਸਮਾਗਮ ਵਿੱਚ ਪ੍ਰਿੰਸੀਪਲ ਗੁਰਾਂ ਦਾਸ, ਪ੍ਰਿੰਸੀਪਲ ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਖਾਲਸਾ ਪ੍ਰਿੰਸੀਪਲ ਅਸ਼ੋਕ ਪਰਮਾਰ, ਹੈਡਮਾਸਟਰ ਨਿਰਮਲ ਸਿੰਘ ਪਰਮਾਰ, ਹਰਭਜਨ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਕੌਰ, ਮਨਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਨੈਤਿਕ ਕਦਰਾਂ ਕੀਮਤਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਹੋਰ ਵੀ ਵਧੇਰੇ ਮਿਹਨਤ ਕਰਕੇ ਆਪਣੇ ਮਾਤਾ-ਪਿਤਾ, ਪਿੰਡ ਅਤੇ ਸਕੂਲ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਮੁਖੀ ਵਲੋਂ ਵਿਦਿਆਰਥੀਆਂ ਦੀਆਂ ਸਲਾਨਾ ਪ੍ਰਾਪਤੀਆਂ ਵਾਰੇ ਦੱਸਿਆ ਗਿਆ ਅਤੇ ਮੁੱਖ ਮਹਿਮਾਨ ਵਲੋਂ 6ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ ਵਲੋਂ ਅਜਨੋਹਾ ਅਤੇ ਠੰਡਲ-ਚੈੜਾਂ ਦੀ ਨਵੀਂ ਚੁਣੀ ਪੰਚਾਇਤ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿੱਚ ਸਟੇਜ ਸੰਚਾਲਨ ਨਰਿੰਦਰ ਅਜਨੋਹਾ ਨੇ ਬਖੂਬੀ ਕੀਤਾ।
ਇਸ ਮੌਕੇ ਸਰਪੰਚ ਰਾਜਵਿੰਦਰ ਕੌਰ, ਸਰਪੰਚ ਮੀਨਾ ਕੁਮਾਰੀ, ਮਮਤਾ ਰਾਣੀ ਸਾਬਕਾ ਸਰਪੰਚ, ਗੁਰਮੀਤ ਸਿੰਘ, ਸਤਨਾਮ ਸਿੰਘ, ਗੁਰਦਰਸ਼ਨ ਸਿੰਘ, ਮਨਜੀਤ ਸਿੰਘ, ਰਜਿੰਦਰ ਸਿੰਘ, ਡੀ.ਐਸ.ਪੀ ਅਜੀਤ ਸਿੰਘ ਵਿਰਦੀ, ਗੁਰਦੀਪ ਕੌਰ, ਰਸ਼ਪਾਲ ਸਿੰਘ, ਅਮਰਜੀਤ ਸਿੰਘ, ਮਾਸਟਰ ਮੋਹਨ ਸਿੰਘ ਰੰਗਮੰਚ ਡਾਂਡੀਆ, ਸੁਖਚੈਨ ਸਿੰਘ, ਅਜੇ ਕੁਮਾਰ, ਦਿਲਬਾਗ ਸਿੰਘ, ਸ਼ਿੰਗਾਰਾ ਸਿੰਘ, ਬਲਜਿੰਦਰ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਹਨੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਸੱਜਣ, ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਸਟਾਫ ਮੈਂਬਰ ਹਾਜ਼ਰ ਸਨ।*
