ਬੀਐੱਸਸੀ ਮੈਡੀਕਲ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ
ਹੁਸ਼ਿਆਰਪੁਰ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਬੀਐੱਸਸੀ ਮੈਡੀਕਲ ਦੇ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਹੁਸ਼ਿਆਰਪੁਰ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਬੀਐੱਸਸੀ ਮੈਡੀਕਲ ਦੇ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਸਬੰਧਤ ਵਿਭਾਗ ਦੇ ਮੁਖੀ ਪ੍ਰੋ ਨਵਦੀਪ ਕੌਰ ਨੇ ਦੱਸਿਆ ਕਿ ਨਤੀਜੇ ਵਿੱਚ ਵਿਦਿਆਰਥਣ ਪਾਇਲ ਨੇ 93.80 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਤੀਜਾ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਵਿਦਿਆਰਥਣ ਰਿਤਿਕਾ ਰਾਜ ਨੇ 85.2 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਦੂਜਾ ਅਤੇ ਆਰਤੀ ਦੇਵੀ ਨੇ 82.1 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪਿ੍ਰੰਸੀਪਲ ਸਮੇਤ ਸਬੰਧਤ ਵਿਭਾਗ ਦੇ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਇਸ ਨਤੀਜੇ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।