ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ - ਰਾਜੀਵ ਵਰਮਾ
ਨਵਾਂਸ਼ਹਿਰ : ਜ਼ਿਲ੍ਹੇ ਵਿਚ 8 ਤੋਂ 10 ਦਸੰਬਰ, 2024 ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 56421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ 226 ਬੂਥ ਸਥਾਪਿਤ ਕਰਨ ਦੇ ਨਾਲ-ਨਾਲ 16 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਈਲ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸ ਮੁਹਿੰਮ ਦੌਰਾਨ ਪਹਿਲੇ ਦਿਨ ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ| ਜਦੋਂਕਿ ਪਹਿਲੇ ਦਿਨ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਬੱਚਿਆਂ ਨੂੰ 9 ਤੇ 10 ਦਸੰਬਰ, 2024 ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ 451 ਟੀਮਾਂ ਤਾਇਨਾਤ ਰਹਿਣਗੀਆਂ।

ਇਸ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਹਰ ਪੱਖ ਤੋਂ ਸਹਿਯੋਗ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਸਾਰੇ ਭਾਈਵਾਲ ਵਿਭਾਗਾਂ ਵੱਲੋਂ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਪ੍ਰਤੀ ਜਾਣੂ ਵੀ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਮਿੱਥੇ ਟੀਚੇ ਨੂੰ ਸਫਲਤਾਪੂਰਵਕ ਪ੍ਰਾਪਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੋਲੀਓ ਦੀ ਬਿਮਾਰੀ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਨਿਗਰਾਨੀ ਲਈ ਕੁੱਲ 46 ਨਿਗਰਾਨ ਤਾਇਨਾਤ ਕੀਤੇ ਗਏ ਹਨ। ਇਸ ਤਿੰਨ ਦਿਨਾ ਮੁਹਿੰਮ ਦੌਰਾਨ 138129 ਘਰਾਂ, 18 ਅਨਾਜ ਮੰਡੀਆਂ, 14 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜ਼ੋਖਮ (ਹਾਈ ਰਿਸਕ) ਵਾਲੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਛੋਟੇ-ਵੱਡੇ ਕਾਰਖਾਨਿਆਂ ਦੇ ਆਲੇ-ਦੁਆਲੇ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ ਟ੍ਰਾਂਜ਼ਿਟ ਟੀਮਾਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ’ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ।
ਸਿਵਲ ਸਰਜਨ ਨੇ ਸਾਰੇ ਸਹਿਯੋਗੀ ਵਿਭਾਗਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 8 ਦਸੰਬਰ ਤੋਂ 10 ਦਸੰਬਰ, 2024 ਤੱਕ ਚੱਲਣ ਵਾਲੀ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ।