ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਲੋਂ ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੀ ਸ਼ਲਾਘਾ
ਨਵਾਂਸ਼ਹਿਰ - ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ ਸਤਨਾਮ ਸਿੰਘ ਜਲਵਾਹਾ ਢਾਹਾਂ ਕਲੇਰਾਂ ਵਿਖੇ ਪੁੱਜੇ। ਉਹਨਾਂ ਹਸਪਤਾਲ ਦੇ ਪ੍ਰਬੰਧਕੀ ਟਰੱਸਟ ਦਫਤਰ ਵਿਖੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ 40 ਸਾਲ ਦੇ ਸਫਲ ਸਫਰ ਦੀ ਵਧਾਈ ਦਿੱਤੀ।

ਇਸ ਮੌਕੇ ਉਹਨਾਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਿਹਤ ਦੇ ਨਾਲ ਨਾਲ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਨਿਰੰਤਰ ਅਤੇ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਾਲਾਘਾ ਕੀਤੀ। ਟਰੱਸਟ ਦੇ ਪ੍ਰਧਾਨ ਸ ਕੁਲਵਿੰਦਰ ਸਿੰਘ ਢਾਹਾਂ ਨੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਭਵਿੱਖ ਵਿੱਚ ਇਹਨਾਂ ਸੇਵਾਵਾਂ ਨੂੰ ਹੋਰ ਵੱਡੇ ਪੱਧਰ ਤਕ ਮੁੱਹਈਆਂ ਕਰਵਾਉਣ ਦੀ ਵਿਉਂਤਬੰਦੀ ਵੀ ਸਾਂਝੀ ਕੀਤੀ। ਇਸ ਮੌਕੇ ਟਰੱਸਟ ਦੇ ਡਾਇਰੈਕਟਰ ਸਿਖਿਆ ਪ੍ਰੌ : ਹਰਬੰਸ ਸਿੰਘ ਬੋਲੀਨਾ, ਦਫਤਰ ਸੁਪਰਡੈਂਟ ਸ. ਮਹਿੰਦਰਪਾਲ ਸਿੰਘ ਵੀ ਹਾਜ਼ਰ ਸਨ ।