ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜਨਤਕ ਥਾਵਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ।

ਇਹ ਪਾਬੰਦੀ 31 ਜਨਵਰੀ, 2025 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਇਸ ਮੰਤਵ ਲਈ ਪ੍ਰਵਾਨਗੀ ਦੇਣ ਸਮੇਂ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਮੇਂ-ਸਮੇਂ 'ਤੇ ਜਾਰੀ ਕੀਤੇ ਗਏ ਹੁਕਮਾਂ ਨੂੰ ਧਿਆਨ ਵਿੱਚ ਰੱਖਣਗੇ।
ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।