ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਅੰਤਰਰਾਸ਼ਟਰੀ ਫਲਾਈਟਾਂ ਆਰੰਭ ਕਰਾਵੇ ਸਰਕਾਰ : ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ- ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ ਨੇ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੁਬਾਰਾ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਬੁੱਤ ਦਾ ਅੱਜ ਉਦਘਾਟਨ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ ਪਰ ਨਾਲ ਹੀ ਉਹਨਾਂ ਇਹ ਵੀ ਕਿਹਾ ਹੈ ਕਿ ਸ਼ਹੀਦੇ ਆਜ਼ਮ ਦੇ ਬੁੱਤ ਦਾ ਉਦਘਾਟਨ ਕਰਨ ਨਾਲ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਮੰਤਵ ਪੂਰਾ ਨਹੀਂ ਹੁੰਦਾ। ਉਹਨਾਂ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਇਸ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਫਲਾਈਟਾਂ ਆਰੰਭ ਕਰਵਾਈਆਂ ਜਾਣ।

ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਉੱਤੇ ਬਣੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਵਾਸਤੇ ਮੋਹਾਲੀ ਹਲਕੇ ਦੇ ਕਿਸਾਨਾਂ ਦੀ ਜ਼ਮੀਨ ਅਕਵਾਇਰ ਕੀਤੀ ਗਈ ਅਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਚਾਅ ਸੀ ਕਿ ਹੁਣ ਇਥੋਂ ਹੀ ਅੰਤਰਰਾਸ਼ਟਰੀ ਫਲਾਈਟਾਂ ਸ਼ੁਰੂ ਹੋ ਜਾਣਗੀਆਂ ਅਤੇ ਉਹਨਾਂ ਨੂੰ ਦਿੱਲੀ ਦਾ ਲੰਮਾ ਪੈਂਡਾ ਤੈ ਨਹੀਂ ਕਰਨਾ ਪਵੇਗਾ ਜਿਸ ਵਾਸਤੇ ਵਾਧੂ ਦੇ ਪੈਸੇ ਅਤੇ ਸਮਾਂ ਦੋਵੇਂ ਬਰਬਾਦ ਹੁੰਦੇ ਹਨ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਇਥੋਂ ਅੰਤਰਰਾਸ਼ਟਰੀ ਫਲਾਈਟਾਂ ਆਰੰਭ ਨਹੀਂ ਹੋਣ ਦਿੱਤੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਉੱਤੇ ਦਬਾਅ ਬਣਾ ਕੇ ਇਥੋਂ ਕਨੇਡਾ ਅਮਰੀਕਾ ਆਸਟਰੇਲੀਆ ਨਿਊਜ਼ੀਲੈਂਡ ਅਤੇ ਯੂਰਪ ਦੀਆਂ ਫਲਾਈਟਾਂ ਆਰੰਭ ਕਰਾਉਣ ਤਾਂ ਜੋ ਪੰਜਾਬ ਹਰਿਆਣਾ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਪੂਰੇ ਖੇਤਰ ਨੂੰ ਇਸ ਦਾ ਲਾਭ ਮਿਲ ਸਕੇ।