ਬੱਚਿਆਂ ਤੇ ਔਰਤਾਂ ਦੀ ਭਲਾਈ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਈ ਜਾਵੇ : ਪ੍ਰੀਤੀ ਯਾਦਵ

ਪਟਿਆਲਾ, 4 ਦਸੰਬਰ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਕੇ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਦਮਾਂ ਦੀ ਘੋਖ ਕੀਤੀ। ਉਨ੍ਹਾਂ ਇਸ ਮੌਕੇ ਹਦਾਇਤ ਕੀਤੀ ਕਿ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੇ ਪ੍ਰੋਗਰਾਮਾਂ ਵਿੱਚ ਗੁਣਾਤਮਕ ਤੇ ਗਿਣਾਤਮਕ ਸੁਧਾਰ ਲਿਆਉਣ ਲਈ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।

ਡਾ. ਪ੍ਰੀਤੀ ਯਾਦਵ ਨੇ ਧਬਲਾਨ ਤੇ ਮਸੀਂਗਣ ਵਿਖੇ ਚਲਾਏ ਜਾ ਰਹੇ ਦੋ ਬੈਂਬੂ ਸਕੂਲਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਇੱਥੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਤਕ ਪੜ੍ਹਦੇ 160 ਦੇ ਕਰੀਬ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਮੁੱਖ ਧਾਰਾ ਵਿੱਚ ਲਿਆਉਣਾ ਤੇ ਉਨ੍ਹਾਂ ਨੂੰ ਜੀਵਨ ਜਾਚ ਸਿਖਾਉਣਾ ਹੈ ਤਾਂ ਕਿ ਇਨ੍ਹਾਂ ਬੱਚਿਆਂ ਦੀ ਸ਼ਖ਼ਸੀਅਤ ਦਾ ਉਸਾਰੂ ਵਿਕਾਸ ਹੋ ਸਕੇ।
ਡਾ. ਪ੍ਰੀਤੀ ਯਾਦਵ ਨੇ ਇਸ ਦੌਰਾਨ ਸਕੂਲ ਡਰਾਪ ਆਊਟ ਦਰ, ਲਵਾਰਸ ਬਾਲਾਂ ਨੂੰ ਗੋਦ ਲੈਣ ਦੀ ਪ੍ਰਕ੍ਰਿਆ, ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਖ਼ਤਮ ਕਰਨ ਦੇ ਉਪਾਅ, ਬਾਲ ਭਲਾਈ ਕਮੇਟੀ ਦੀ ਕਾਰਗੁਜ਼ਾਰੀ, ਜ਼ਿਲ੍ਹਾ ਸਿੱਖਿਆ ਸੁਸਾਇਟੀ, ਸਖੀ ਵਨ ਸਟਾਪ ਸੈਂਟਰ ਦੀ ਕਾਰਗੁਜ਼ਾਰੀ ਤੇ ਕੁਪੋਸ਼ਣ ਤੇ ਆਂਗਣਵਾੜੀ ਸੈਂਟਰਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਆਰ.ਟੀ.ਓ. ਨਮਨ ਮੜਕਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਕੁਸ਼ਲਦੀਪ ਗਿੱਲ ਤੇ ਹੋਰ  ਅਧਿਕਾਰੀ ਮੌਜੂਦ ਸਨ।