ਕਰਹਾਲੀ ਸਾਹਿਬ ਵਿਖੇ ਕੱਢਿਆ ਗਿਆ ਗੁਰੂ ਤੇਗ ਬਹਾਦਰ ਜੀ ਯਾਦ ਵਿੱਚ ਨਗਰ ਕੀਰਤਨ
ਕਰਹਾਲੀ ਸਾਹਿਬ, 5 ਦਸੰਬਰ- ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਵਿਸ਼ਾਲ ਨਗਰ ਕੀਤਰਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੀ ਛੱਤਰ ਛਾਇਆ ਹੇਠ, ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਹੋਈ।

ਇਸ ਸਾਲਾਨਾ ਸਮਾਗਮ ਵਿੱਚ ਜਿੱਥੇ ਦੂਰ ਦੁਰੇਡੇ ਤੋਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੇ ਪਹੁੰਚ ਕੇ ਆਪੋ ਆਪਣੇ ਸਾਧਨਾਂ ਰਾਹੀਂ ਹਾਜ਼ਰੀ ਭਰੀ ਉੱਥੇ ਫੌਜੀ ਬੈਂਡ, ਗੱਤਕਾ ਪਾਰਟੀਆਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਵਿੱਚ ਗੁਰੂ ਮਰਿਆਦਾ ਅਨੁਸਾਰ ਆਪੋ ਆਪਣੇ ਢੰਗ ਤਰੀਕਿਆਂ ਨਾਲ ਸਤਿਕਾਰ ਭੇਟ ਕੀਤਾ। ਇਤਿਹਾਸਕ ਅਸਥਾਨ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਪ੍ਰਾਰੰਭ ਇਹ ਨਗਰ ਕੀਰਤਨ ਵੱਖ ਵੱਖ ਪੜਾਵਾਂ ਵਿੱਚ ਪਿੰਡ ਦੀ ਸੰਗਤ ਵਲੋਂ ਥਾਂ ਥਾਂ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸਤਿਕਾਰ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਨੂੰ ਦੂਨੀਆਂ ਦੇ ਇਤਿਹਾਸ ਅੰਦਰ ਵਿਲੱਖਣ ਦੱਸਿਆ।
ਉਹਨਾਂ ਕਿਹਾ ਕਿ ਦੂਸਰੇ ਧਰਮ ਦੀ ਰੱਖਿਆ ਲਈ ਕਾਤਲ ਪਾਸ ਚੱਲ ਕੇ ਆਪ ਗੁਰੂ ਸਹਿਬਾਨ ਖੁਦ ਗਏ ਸਨ। ਇਸੇ ਕਰਕੇ ਸਾਰਾ ਸੰਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਰਬ ਧਰਮ ਦੇ ਰੱਖਿਅਕ ਵੀ ਮੰਨਿਆ ਜਾਂਦਾ ਹੈ।