ਅਮਨਦੀਪ ਸਿੰਘ ਕੰਬੋਜ ਨੇ ਬਲੌਂਗੀ ਦੇ ਐਸ ਐਚ ਓ ਵਜੋਂ ਅਹੁਦਾ ਸੰਭਾਲਿਆ

ਬਲੌਂਗੀ, 6 ਦਸੰਬਰ: ਇੰਸਪੈਕਟਰ ਅਮਨਦੀਪ ਸਿੰਘ ਕੰਬੋਜ ਨੇ ਅੱਜ ਬਲੌਂਗੀ ਥਾਣੇ ਦੇ ਐਸ ਐਚ ਓ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਥਾਨਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਹਾਲਤ ਵਿੱਚ ਸੁਧਾਰ ਕਰਦਿਆਂ ਅਪਰਾਧਿਕ ਵਾਰਦਾਤਾਂ ਤੇ ਕਾਬੂ ਕਰਨਾ ਉਹਨਾਂ ਦੀ ਪਹਿਲ ਹੋਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।

ਉਹਨਾਂ ਕਿਹਾ ਕਿ ਬਲੌਂਗੀ ਵਿੱਚ ਪੀ ਜੀ ਮਾਲਕਾਂ ਨਾਲ ਛੇਤੀ ਹੀ ਮੀਟਿੰਗ ਕਰਕੇ ਉਹਨਾਂ ਨੂੰ ਹਿਦਾਇਤ ਦਿੱਤੀ ਜਾਵੇਗੀ ਕਿ ਪੀ ਜੀ ਵਿੱਚ ਰਹਿਣ ਵਾਲਿਆਂ ਦੀ ਵੈਰੀਫਿਕੇਸ਼ਨ ਕਰਵਾਈ ਜਾਵੇ, ਅਤੇ ਕਿਸੇ ਵੀ ਵਿਅਕਤੀ ਨੂੰ ਰੱਖਣ ਵੇਲੇ ਉਸ ਦੀ ਵੈਰੀਫਿਕੇਸ਼ਨ ਜਰੂਰੀ ਕਰਵਾਈ ਜਾਵੇ ਅਤੇ ਅਜਿਹਾ ਨਾ ਕਰਨ ਉਤੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਬਲੌਂਗੀ ਥਾਣੇ ਦੀ ਹਦ ਵਿੱਚ ਪੈਂਦੇ ਖੇਤਰ ਵਿੱਚ ਨਸ਼ਾ ਵੇਚਣ ਵਾਲਿਆਂ ਖਿਲਾਫ ਵੱਡੀ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਜਾਵੇਗਾ। ਇਸ ਸੰਬੰਧੀ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਆਮ ਲੋਕਾਂ ਨਾਲ ਮਿੱਤਰਤਾਪੂਰਵਕ ਸੰਬੰਧ ਕਾਇਮ ਕਰਕੇ ਉਹਨਾਂ ਨੂੰ ਭਰੋਸਾ ਜਿੱਤਿਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਆਉਣ ਤੇ ਥਾਣੇ ਵਿੱਚ ਲੋਕਾਂ ਦੀ ਪੂਰੀ ਸੁਣਵਾਈ ਕਰਦਿਆਂ ਲੋਕਾਂ ਨੂੰ ਬਣਦਾ ਇਨਸਾਫ ਦਿਵਾਇਆ ਜਾਵੇਗਾ।
ਉਹਨਾਂ ਕਿਹਾ ਕਿ ਐਸ ਐਸ ਪੀ ਮੁਹਾਲੀ ਸ੍ਰੀ ਦੀਪਕ ਪਾਰਿਕ ਵਲੋਂ ਨਸ਼ੇ ਦੀ ਸਮੱਸਿਆ ਤੇ ਕਾਬੂ ਪਾਉਣ ਲਈ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਨਸ਼ਾ ਪੀਣ ਅਤੇ ਵੇਚਣ ਵਾਲੇ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।