ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਐਸ ਏ ਐਸ ਨਗਰ, 6 ਦਸੰਬਰ: ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਬਹੁਤ ਰਧਾ ਭਾਵਨਾ ਨਾਲ ਮਨਾਇਆ ਗਿਆ।
ਐਸ ਏ ਐਸ ਨਗਰ, 6 ਦਸੰਬਰ: ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਬਹੁਤ ਰਧਾ ਭਾਵਨਾ ਨਾਲ ਮਨਾਇਆ ਗਿਆ।
ਇਸ ਸੰਬੰਧੀ ਗੁਰੂਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਅਮਰਜੀਤ ਸਿੰਘ ਜੀ ਖਾਲਸਾ ਗੁਰਦਾਸਪੁਰ ਵਾਲੇ, ਭਾਈ ਸੁਖਜਿੰਦਰ ਸਿੰਘ ਜੀ ਸੋਲਖੀਆ ਵਾਲੇ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ ਅਤੇ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।