ਵੈਟਨਰੀ ਯੂਨੀਵਰਸਿਟੀ ਦਾ ਤੇਰਵਾਂ ਯੁਵਕ ਮੇਲਾ ਸੰਪੂਰਨ

ਲੁਧਿਆਣਾ-06 ਦਸੰਬਰ-2024- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਹਫ਼ਤਾ ਭਰ ਚੱਲਿਆ ਅੰਤਰ-ਕਾਲਜ ਯੁਵਕ ਮੇਲਾ ਧੂਮਧਾਮ ਨਾਲ ਸਮਾਪਤ ਹੋਇਆ। ਇਸ ਮੌਕੇ ਸ. ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ, ਕੈਬਨਿਟ ਮੰਤਰੀ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਯੂਨੀਵਰਸਿਟੀ ਅਧਿਕਾਰੀਆਂ ਨੂੰ ਪੂਰੀ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਯੂਨੀਵਰਸਿਟੀ ਨੂੰ ਇਸ ਦਾ ਮਸੌਦਾ ਪੇਸ਼ ਕਰਨ ਲਈ ਕਿਹਾ।

ਲੁਧਿਆਣਾ-06 ਦਸੰਬਰ-2024- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਹਫ਼ਤਾ ਭਰ ਚੱਲਿਆ ਅੰਤਰ-ਕਾਲਜ ਯੁਵਕ ਮੇਲਾ ਧੂਮਧਾਮ ਨਾਲ ਸਮਾਪਤ ਹੋਇਆ। ਇਸ ਮੌਕੇ ਸ. ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ, ਕੈਬਨਿਟ ਮੰਤਰੀ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਯੂਨੀਵਰਸਿਟੀ ਅਧਿਕਾਰੀਆਂ ਨੂੰ ਪੂਰੀ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਯੂਨੀਵਰਸਿਟੀ ਨੂੰ ਇਸ ਦਾ ਮਸੌਦਾ ਪੇਸ਼ ਕਰਨ ਲਈ ਕਿਹਾ। 
ਉਨ੍ਹਾਂ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਦੀ ਲਗਨ ਅਤੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਵੈਟਨਰੀ ਯੂਨੀਵਰਸਿਟੀ ਉਨ੍ਹਾਂ ਨੂੰ ਸਮਾਜ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸ. ਗੁਰਪ੍ਰੀਤ ਗੋਗੀ, ਵਿਧਾਇਕ, ਸ. ਜੱਸੀ ਸੇਖੋਂ, ਸੀਨੀਅਰ ਆਗੂ ਅਤੇ ਡਾ. ਸਤਿਬੀਰ ਸਿੰਘ ਗੋਸਲ, ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। 
ਇਸ ਮੌਕੇ ਸ੍ਰੀ ਅਮਿਤ ਸ਼ਰਮਾ, ਸੰਪਾਦਕ, ਦੈਨਿਕ ਜਾਗਰਣ ਅਤੇ ਐਡਵੋਕੇਟ ਪਰਮਵੀਰ ਸਿੰਘ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸ. ਹਰਪਾਲ ਸਿੰਘ ਚੀਮਾ ਅਤੇ ਸਮੂਹ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ। ਡਾ. ਏ.ਪੀ.ਐਸ ਬਰਾੜ ਨੂੰ ਯੂਨੀਵਰਸਿਟੀ ਵਿੱਚ ਆਪਣੀ ਸੇਵਾ ਦੌਰਾਨ ਵਿਦਿਆਰਥੀਆਂ ਸੰਬੰਧੀ ਗਤੀਵਿਧੀਆਂ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਸਮਾਗਮ ਦੀ ਪ੍ਰਧਾਨਗੀ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਯੁਵਕ ਮੇਲਾ ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਇਸ ਸਮਾਗਮ ਦੇ ਸਫ਼ਲ ਆਯੋਜਨ ਲਈ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸ. ਚੀਮਾ ਜੀ ਵੱਲੋਂ ਆਪਣਾ ਕੀਮਤੀ ਸਮਾਂ ਕੱਢਣ ਅਤੇ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਹਿਯੋਗ ਦੇਣ ਲਈ ਦਿੱਤੇ ਭਰੋਸੇ ਲਈ ਧੰਨਵਾਦ ਕੀਤਾ।
ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਦੱਸਿਆ ਕਿ 13ਵਾਂ ਅੰਤਰ ਕਾਲਜ ਯੁਵਕ ਮੇਲਾ 25 ਨਵੰਬਰ ਨੂੰ ਸ਼ੁਰੂ ਹੋਇਆ ਸੀ। ਇਹ ਮੇਲਾ ਦੋ ਪੜਾਵਾਂ ਵਿੱਚ ਆਯੋਜਿਤ ਕੀਤਾ ਗਿਆ: 25-28 ਨਵੰਬਰ ਅਤੇ 03-05 ਦਸੰਬਰ, 2024। ਡਾ. ਬਰਾੜ ਨੇ ਸਮਾਗਮ ਦੇ ਸਫਲ ਆਯੋਜਨ ਲਈ ਉਪ-ਕੁਲਪਤੀ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਸਟਾਫ ਅਤੇ ਵਿਦਿਆਰਥੀਆਂ ਦੇ ਭਰਪੂਰ ਸਹਿਯੋਗ ਦੀ ਵੀ ਸ਼ਲਾਘਾ ਕੀਤੀ।
ਡਾ. ਏ.ਪੀ.ਐਸ. ਬਰਾੜ ਪ੍ਰਬੰਧਕੀ ਸਕੱਤਰ ਨੇ ਦੱਸਿਆ ਕਿ 200 ਤੋਂ ਵੱਧ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਕਈ ਮੁਕਾਬਲੇ ਕਰਵਾਏ ਗਏ। ਕਾਲਜ ਆਫ਼ ਫਿਸ਼ਰੀਜ਼, ਕਾਲਜ ਆਫ਼ ਵੈਟਨਰੀ ਸਾਇੰਸ, ਲੁਧਿਆਣਾ ਅਤੇ ਰਾਮਪੁਰਾ ਫੂਲ, ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਟੈਕਨਾਲੋਜੀ, ਕਾਲਜ ਆਫ ਐਨੀਮਲ ਬਾਇਓਟੈਕਨਾਲੋਜੀ, ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ ਅਤੇ ਵੈਟਨਰੀ ਪੌਲੀਟੈਕਨਿਕ ਕਾਲਝਰਾਣੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਜਿਵੇਂ ਕਿ ਫਾਈਨ ਆਰਟਸ, ਗਾਇਕੀ, ਨਾਚ ਅਤੇ ਸਾਹਿਤਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਸਿੱਧ ਪੰਜਾਬੀ ਲੋਕ ਗਾਇਕ ਅਤੇ ਅਦਾਕਾਰ ਸ. ਕਰਮਜੀਤ ਅਨਮੋਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦਾ ਮਨ ਮੋਹ ਲਿਆ ਅਤੇ ਪੰਜਾਬੀ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ।
ਇਨਾਮ ਵੰਡ ਸਮਾਰੋਹ ਦੌਰਾਨ ਸ. ਹਰਪਾਲ ਸਿੰਘ ਚੀਮਾ, ਡਾ. ਜਤਿੰਦਰ ਪਾਲ ਸਿੰਘ ਗਿੱਲ ਅਤੇ ਹੋਰ ਪਤਵੰਤਿਆਂ ਨੇ ਜੇਤੂਆਂ ਨੂੰ ਇਨਾਮ ਵੰਡੇ। ਉੱਘੇ ਪੰਜਾਬੀ ਅਭਿਨੇਤਾ ਅਤੇ ਕਬੱਡੀ ਕੁਮੈਂਟੇਟਰ ਡਾ. ਦਰਸ਼ਨ ਬੜੀ ਦੇ ਨਾਮ `ਤੇ ਸਰਵੋਤਮ ਅਦਾਕਾਰ ਲੜਕੇ ਅਤੇ ਲੜਕੀ ਨੂੰ ਗੋਲਡ ਮੈਡਲ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
ਡਾ. ਨਿਧੀ ਸ਼ਰਮਾ, ਸੰਯੁਕਤ ਪ੍ਰਬੰਧਕੀ ਸਕੱਤਰ ਨੇ ਅੱਜ ਹੋਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਦੱਸਿਆ।

ਓਵਰ ਆਲ ਟਰਾਫੀ

ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ

ਰਨਰਜ਼-ਅਪ ਟਰਾਫੀ

ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ

ਕੋਮਲ ਕਲਾਵਾਂ ਟਰਾਫੀ

ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ

ਸੰਗੀਤ ਟਰਾਫੀ

ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ

ਨਾਟਕਾਂ ਦੀ ਟਰਾਫੀ

ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ

ਨਾਚ ਦੀ ਟਰਾਫੀ

ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ

 ਇਕਾਂਗੀ

1.       ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ

2.       ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ

3.       ਕਾਲਜ ਆਫ ਐਨੀਮਲ ਬਾਇਓਤਕਨਾਲੋਜੀ

ਸਮੂਹ ਨਾਚ ਲੜਕੇ

1.       ਕਾਲਜ ਆਫ ਫ਼ਿਸ਼ਰੀਜ਼

2.       ਵੈਟਨਰੀ ਪੌਲੀਟੈਕਨਿਕ ਕਾਲਝਰਾਣੀ

3.       ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ

ਸਮੂਹ ਨਾਚ ਲੜਕੀਆਂ

1.       ਕਾਲਜ ਆਫ ਐਨੀਮਲ ਬਾਇਓਤਕਨਾਲੋਜੀ

2.       ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ

3.       ਕਾਲਜ ਆਫ ਵੈਟਨਰੀ ਸਾਇੰਸ

ਸਰਵਉੱਤਮ ਡਾਂਸਰ (ਲੜਕਾ)

ਉਤਕਰਸ਼ ਸ਼ਰਮਾ, ਕਾਲਜ ਆਫ ਵੈਟਨਰੀ ਸਾਇੰਸ

ਸਰਵਉੱਤਮ ਡਾਂਸਰ (ਲੜਕੀ)

ਜਸਨੂਰ ਕੌਰ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ

ਸਰਵਉੱਤਮ ਅਦਾਕਾਰ (ਲੜਕੀ)

ਅਨੁਸ਼ਕਾ ਅਤਰੀ, ਕਾਲਜ ਆਫ ਵੈਟਨਰੀ ਸਾਇੰਸ

ਸਰਵਉੱਤਮ ਅਦਾਕਾਰ (ਲੜਕਾ)

ਸ਼ੁਭਮ ਚੌਬੇ, ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋੋਜੀ

ਸਰਵਉੱਤਮ ਕਲਾਕਾਰ (ਕੋਮਲ ਕਲਾਵਾਂ)

ਪੁਨੀਤ ਰੇਹਾਨ, ਕਾਲਜ ਆਫ ਵੈਟਨਰੀ ਸਾਇੰਸ

ਸਰਵਉੱਤਮ ਬੁਲਾਰਾ

ਅਨੁਸ਼ਕਾ ਅਤਰੀ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ

ਜੀਤ ਵਰਮਾ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ

ਸਰਵਉੱਤਮ ਗਾਇਕਾ

ਜਸਲੀਨ ਜੌਹਲ, ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ