ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਭੋਗ ਸਮੇਂ ਵੱਡੀ ਗਿਣਤੀ 'ਚ ਲੋਕਾਂ ਦਿੱਤੀ ਸ਼ਰਧਾਂਜਲੀ

ਨਾਭਾ/ਪਟਿਆਲਾ, 6 ਦਸੰਬਰ- ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਸਵਰਗੀ ਲਾਲ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਨਾਭਾ ਵਿਖੇ ਹੋਇਆ, ਜਿਥੇ ਵੱਡੀ ਗਿਣਤੀ 'ਚ ਰਾਜਨੀਤਿਕ, ਸਮਾਜਿਕ, ਧਾਰਮਿਕ ਤੇ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਾਮਲ ਹੋ ਕੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

ਨਾਭਾ/ਪਟਿਆਲਾ, 6 ਦਸੰਬਰ- ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਸਵਰਗੀ ਲਾਲ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਨਾਭਾ ਵਿਖੇ ਹੋਇਆ, ਜਿਥੇ ਵੱਡੀ ਗਿਣਤੀ 'ਚ ਰਾਜਨੀਤਿਕ, ਸਮਾਜਿਕ, ਧਾਰਮਿਕ ਤੇ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਾਮਲ ਹੋ ਕੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। 
ਇਸ ਮੌਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ  ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਸ਼ੋਕ ਸੰਦੇਸ਼ ਭੇਜਿਆ ਅਤੇ ਮਾਨ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।
  ਸ਼ਰਧਾਂਜਲੀ ਸਮਾਰੋਹ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ  ਅਮਨ ਅਰੋੜਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੁੱਜ ਕੇ ਮਾਨ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ  ਲਾਲ ਸਿੰਘ ਦੇ ਅਕਾਲ ਚਲਾਣੇ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਸਮਾਰੋਹ ਮੌਕੇ ਕਈ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੇ ਆਪਣੇ ਸ਼ੋਕ ਸੰਦੇਸ਼ ਭੇਜ ਕੇ ਮਾਨ ਪਰਿਵਾਰ ਦੇ ਦੁਖ ਨੂੰ ਵੰਡਾਇਆ। ਇਸ ਤੋਂ ਪਹਿਲਾਂ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਵਰਗੀ ਲਾਲ ਸਿੰਘ ਨੇ ਕਿਰਤ ਕਰਕੇ ਜੋ ਸਿੱਖਿਆ ਆਪਣੇ ਬੱਚਿਆਂ ਨੂੰ ਦਿੱਤੀ, ਉਸੇ ਸਦਕਾ ਬੱਚਿਆਂ ਨੇ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ ਤੇ ਗੁਰਦੇਵ ਸਿੰਘ ਦੇਵ ਮਾਨ ਆਪਣੇ ਪਿਤਾ ਜੀ ਦੇ ਦਰਸਾਏ ਮਾਰਗ 'ਤੇ ਚਲਦਿਆਂ ਨਾਭਾ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। 
ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਸਵਰਗੀ ਲਾਲ ਸਿੰਘ ਵੱਲੋਂ ਜ਼ਿੰਦਗੀ ਵਿੱਚ ਕੀਤੇ ਗਏ ਸੰਘਰਸ਼ ਨੇ ਪਰਿਵਾਰ ਦੀ ਨੀਂਹ ਨੂੰ ਮਜ਼ਬੂਤ ਕੀਤਾ ਹੈ ਤੇ ਅੱਜ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਮਾਨ ਪਰਿਵਾਰ ਨੇ ਲੋਕਾਂ ਦਾ ਪਿਆਰ ਕਮਾਇਆ ਹੈ। ਸ਼ੋਕ ਸਮਾਗਮ 'ਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ, ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਪਾਇਲ ਤੋਂ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ, ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ, ਵਿਧਾਇਕ ਭੁੱਚੋ ਮੰਡੀ ਜਗਸੀਰ ਸਿੰਘ, ਨਵਾਂਸ਼ਹਿਰ ਤੋਂ ਵਿਧਾਇਕ ਨਛੱਤਰਪਾਲ ਸਿੰਘ, ਸੰਤ ਨਰਿੰਦਰ ਸਿੰਘ ਅਲਹੌਰਾਂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਸਾਬਕਾ ਵਿਧਾਇਕ ਰਮੇਸ਼ ਸਿੰਗਲਾ, ਦਲਬੀਰ ਸਿੰਘ ਯੂ ਕੇ, ਪ੍ਰੀਤ ਕੰਬਾਇਨ ਦੇ ਗੁਰਪ੍ਰੀਤ ਸਿੰਘ, ਕਰਨੈਲ ਸਿੰਘ ਪੰਜੌਲੀ, ਗਿਆਨੀ ਰਣਜੀਤ ਸਿੰਘ, ਗਿਆਨੀ ਸੁਖਦੇਵ ਸਿੰਘ ਅਤੇ ਹੋਰ ਪਤਵੰਤੇ ਵੱਡੀ ਗਿਣਤੀ 'ਚ ਸ਼ਾਮਲ ਹੋਏ।
ਇਸ ਮੌਕੇ ਪਰਿਵਾਰਕ ਮੈਂਬਰ ਮਾਤਾ ਭਾਗੋ ਕੌਰ, ਹਰਦੇਵ ਸਿੰਘ, ਜਸਦੇਵ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਸੁਖਦੇਵ ਸਿੰਘ ਮਾਨ, ਕਪਿਲ ਮਾਨ, ਗੁਲਾਬ ਮਾਨ, ਜਸਵਿੰਦਰ ਕੌਰ ਤੇ ਸੁਖਵਿੰਦਰ ਕੌਰ ਨਾਲ ਰਿਸ਼ੇਤਦਾਰਾਂ, ਸਾਕ ਸਬੰਧੀ ਨੇ ਦੁਖ ਸਾਂਝਾ ਕੀਤਾ। ਇਸ ਮੌਕੇ ਕਈ ਹੋਰ ਨਾਮੀਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ।