ਮਨੁੱਖੀ ਅਧਿਕਾਰ ਜਾਗ੍ਰਤੀ ਮੰਚ ਵਲੋਂ ਮਨੁੱਖੀ ਅਧਿਕਾਰ ਦਿਵਸ ਮਨਾਇਆ।
ਨਵਾਂਸ਼ਹਿਰ: ਮਨੁੱਖੀ ਅਧਿਕਾਰ ਜਾਗਰਤੀ ਮੰਚ ਸੁਸਾਇਟੀ ਰਜਿਸਟਰਡ ਨਵਾਂ ਸ਼ਹਿਰ ਵੱਲੋਂ ਪ੍ਰਧਾਨ ਵਾਸਦੇਵ ਪਰਦੇਸੀ ਦੀ ਅਗਵਾਈ ਦੇ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਦੁਰਗਾਪੁਰ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ। ਇਸ ਮੌਕੇ ਸਕੂਲ ਦੇ ਬੱਚਿਆਂ ਦੇ ਪੇਂਟਿੰਗ ਰੰਗ ਭਰੋ ਮੁਕਾਬਲੇ ਵੀ ਕਰਵਾਏ ਗਏ।

ਸੋਸਾਇਟੀ ਵੱਲੋਂ ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਕੂਲ ਦੇ ਬੱਚਿਆਂ ਨੂੰ ਮੁੱਖ ਮਹਿਮਾਨ ਮਿਸ. ਨਿਤਾਸ਼ਾ ਮੈਨੇਜਰ ਐਮ ਏ ਐਸ ਇਮੀਗ੍ਰੇਸ਼ਨ ਨਵਾਂਸ਼ਹਿਰ ਵੱਲੋਂ ਪ੍ਰਸੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਾਸਦੇਵ ਪਰਦੇਸੀ ਪ੍ਰਧਾਨ ਮਨੁੱਖੀ ਅਧਿਕਾਰ ਜਾਗਰਤੀ ਮੰਚ ਸੋਸਾਇਟੀ ਨੇ ਬੱਚਿਆਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਣਕਾਰੀ ਦਿੱਤੀ। ਇਸ ਮੌਕੇ ਸੋਸਾਇਟੀ ਦੇ ਮੁੱਖ ਸਲਾਹਕਾਰ ਪੂਜਾ ਰਾਣੀ ਮਾਨ ਨੇ ਸਕੂਲ ਵੱਲੋਂ ਦਿੱਤੇ ਗਏ ਸਹਿਯੋਗ ਲਈ ਸਮੂਹ ਸਟਾਫ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਸ ਨਿਤਾਸ਼ਾ ਮੈਨੇਜਰ ,ਹਰਨੀਤ ਨੀਤੂ ,ਦਿਲਦਾਰ ਸਿੰਘ ਸੋਨਾ ਅਤੇ ਸਕੂਲ ਸਟਾਫ ਮੈਂਬਰ ਸੁਰਿੰਦਰ ਕੌਰ ਮੁੱਖ ਅਧਿਆਪਕਾ, ਤੇਜਿੰਦਰ ਕੌਰ ,ਭੁਪਿੰਦਰ ਪਾਲ ਅਤੇ ਕਰਮਜੀਤ ਕੌਰ ਆਦਿ ਸ਼ਾਮਿਲ ਸਨ।