ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਸ਼ੂਆਂ ਦੇ ਸੀਮਨ ਸਬੰਧੀ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 10 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ ਤੇ ਪਸ਼ੂਆਂ ਦੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾਈ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਥਾਵਾਂ 'ਤੇ ਨਕਲੀ ਸੀਮਨ ਵਿਕਣ ਕਾਰਨ ਰਾਜ ਦੇ ਪਸ਼ੂ ਧਨ ਦੀ ਸੁਧਰੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਪੰਜਾਬ ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਇਸ ਮਨਾਹੀ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਤੌਰ 'ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ 'ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ।
ਇਸ ਤਰ੍ਹਾਂ ਅਣ ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਸਲਾ ਹੈ। ਇਹ ਹੁਕਮ 5 ਫਰਵਰੀ 2025 ਤਕ ਲਾਗੂ ਰਹਿਣਗੇ।