ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ 'ਚ 1.80 ਲੱਖ ਤੋਂ ਵੱਧ ਬੱਚਿਆਂ ਨੂੰ ਪਿਆਈਆਂ ਬੂੰਦਾਂ
ਪਟਿਆਲਾ, 10 ਦਸੰਬਰ : ਪਲਸ ਪੋਲੀਓ ਮੁਹਿੰਮ ਦੇ ਅੱਜ ਤੀਜੇ ਅਤੇ ਅੰਤਿਮ ਦਿਨ ਤਕ ਪਟਿਆਲਾ ਜ਼ਿਲ੍ਹੇ ਵਿਚ 0-5 ਸਾਲ ਤਕ ਦੇ 1,80,115 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਨੇ ਕਿਹਾ ਕਿ ਅੱਜ ਪੋਲੀਓ ਮੁਹਿੰਮ ਦੇ ਅੰਤਿਮ ਦਿਨ ਸਿਹਤ ਟੀਮਾਂ ਵੱਲੋਂ 1,37,320 ਘਰਾਂ ਦਾ ਦੌਰਾ ਕਰਕੇ 27712 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਆਈਆਂ ਗਈਆਂ|

ਜਿਸ ਨਾਲ ਜ਼ਿਲ੍ਹੇ ਵਿੱਚ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਆਉਣ ਦਾ 100 ਫੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਡਾ. ਗਿੱਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਦੇ ਪਹਿਲੇ ਦਿਨ ਐਤਵਾਰ ਨੂੰ ਜਨਤਕ ਥਾਂਵਾ, ਪਿੰਡਾਂ ਅਤੇ ਸ਼ਹਿਰਾਂ ਵਿਚ ਲੋੜ ਅਨੁਸਾਰ ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਆਈਆਂ ਗਈਆਂ ਸਨ। ਜਿਹੜੇ ਬੱਚੇ ਕਿਸੇ ਕਾਰਨ ਬੂਥਾਂ ਤੇ ਪੋਲੀਓ ਦਵਾਈ ਪੀਣ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਬੱਚਿਆਂ ਨੂੰ 9 ਅਤੇ 10 ਦਸੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਆਈਆਂ ਗਈਆਂ।
ਉਨ੍ਹਾਂ ਇਸ ਮਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਿਹਤ ਸਟਾਫ, ਮਾਤਾ ਕੌਸ਼ੱਲਿਆ ਨਰਸਿੰਗ ਸਕੂਲ, ਅਸ਼ੋਕਾ ਨਰਸਿੰਗ ਕਾਲਜ ਦੇ ਵਿਦਿਆਰਥੀ , ਆਂਗਨਵਾੜੀ ਵਰਕਰ, ਆਸ਼ਾ ਵਰਕਰ, ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ, ਵੱਖ ਵੱਖ ਵਿਭਾਗਾਂ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।