ਪੰਜਾਵਰ-ਬਾਥੜੀ ਰੋਡ 'ਤੇ ਇਕ ਮਹੀਨੇ ਤੋਂ ਵਾਹਨਾਂ ਦੀ ਆਵਾਜਾਈ ਬੰਦ
ਊਨਾ, 12 ਦਸੰਬਰ- ਪੰਜਾਵਰ-ਬਾਥੜੀ ਰੋਡ 'ਤੇ ਕਿਲੋਮੀਟਰ 4/600 ਤੋਂ 8/820 ਤੱਕ ਸੜਕ 'ਤੇ ਵਾਹਨਾਂ ਦੀ ਆਵਾਜਾਈ 11 ਜਨਵਰੀ 2025 ਤੱਕ ਬੰਦ ਰਹੇਗੀ। ਇਸ ਦੌਰਾਨ ਆਵਾਜਾਈ ਨੂੰ ਬਦਲਵੇਂ ਰਸਤਿਆਂ ਵੱਲ ਮੋੜ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟਰੇਟ ਜਤਿਨ ਲਾਲ ਨੇ ਇਸ ਸਬੰਧੀ ਮੋਟਰ ਵਹੀਕਲ ਐਕਟ, 1988 ਦੀ ਧਾਰਾ 115 ਅਤੇ 116 ਤਹਿਤ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਸੜਕ ਦੇ ਨਵੀਨੀਕਰਨ ਦੇ ਕੰਮ ਨੂੰ ਜਲਦੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਆਵਾਜਾਈ ਲਈ ਪਿੰਡ ਦੌਲਤਪੁਰ ਦੀ ਲਿੰਕ ਸੜਕ ਤੋਂ ਆਵਾਜਾਈ ਨੂੰ ਬਦਲਵੇਂ ਰਸਤੇ ਵੱਲ ਮੋੜ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸੜਕ ਦੇ ਬੰਦ ਹੋਣ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਰੂਟ ਬਦਲਣ ਬਾਰੇ ਜਾਣਕਾਰੀ ਦੇਣ ਲਈ ਅਗਾਊਂ ਬੋਰਡ ਲਗਾਉਣ।