ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਅਨੁਭਵੀ ਸਿਖਲਾਈ ਪ੍ਰੋਗਰਾਮ ’ਚ ਹਿੱਸਾ ਲਿਆ
ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਰਿਜ਼ਨਲ ਡਾਇਰੈਕਟਰ ਆਫ਼ ਐੱਨ.ਐੱਸ.ਐੱਸ. ਚੰਡੀਗੜ੍ਹ ਅਤੇ ਪੰਜਾਬ ਪੁਲਿਸ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਸਟੇਸ਼ਨ ਗੜ੍ਹਸ਼ੰਕਰ ਵਿਖੇ ਆਯੋਜਿਤ ਅਨੁਭਵੀ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲਿਆ। ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰ ਅਮਨਦੀਪ ਸਿੰਘ, ਪ੍ਰਭਜੋਤ ਸਿੰਘ, ਰਵੀ ਸੀਹਰਾ, ਨੈਨਾ ਦੇਵੀ ਅਤੇ ਸਿਮਰਨ ਇਕ ਮਹੀਨੇ ਚੱਲਣ ਵਾਲੇ ਇਸ ਸਿਖਲਾਈ ਪ੍ਰੋਗਰਾਮ ਵਿਚ ਥਾਣਾ ਮੁੱਖੀ ਦੀ ਅਗਵਾਈ ਹੇਠ ਸਿੱਖਿਅਤ ਹੋ ਰਹੇ ਹਨ।

ਪ੍ਰੋਗਰਾਮ ਦੌਰਾਨ ਵਲੰਟੀਅਰਾਂ ਨੂੰ ਵੱਖ-ਵੱਖ ਸਿੱਖਣ ਵਾਲੀਆਂ ਗਤੀਵਿਧੀਆਂ ਅਤੇ ਸਮਾਜਿਕ ਸੇਵਾਵਾਂ ਵਿਚ ਸ਼ਮੂਲੀਅਤ ਕਰਵਾਈ ਜਾ ਰਹੀ ਹੈ। ਕਾਲਜ ਦੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਲੰਟੀਅਰਾਂ ਦੇ ਸਿਖਲਾਈ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ’ਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀਆਂ ਦੀ ਭਾਵਨਾ ਹੀ ਪੈਦਾ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਇਨ੍ਹਾਂ ਜ਼ਿੰਮੇਵਾਰੀਆਂ ਪ੍ਰਤੀ ਸੁਹਿਰਦ ਭੂੁਮਿਕਾ ਨਿਭਾਉਣ ਲਈ ਵੀ ਉਤਸ਼ਾਹਿਤ ਕਰਦੇ ਹਨ।
ਕਾਲਜ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਧਿਕਾਰੀਆਂ ਡਾ. ਅਰਵਿੰਦਰ ਸਿੰਘ ਅਤੇ ਡਾ. ਨਰੇਸ਼ ਕੁਮਾਰੀ ਨੇ ਵੀ ਵਲੰਟੀਅਰਾਂ ਦੀ ਭੂਮਿਕਾ ਦੀ ਪ੍ਰਸੰਸਾ ਕੀਤੀ।