ਦਿਵਿਆਂਗ ਪ੍ਰਾਰਥੀਆਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਰਾਜੀਵ ਵਰਮਾ

ਨਵਾਂਸ਼ਹਿਰ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ)—ਕਮ-ਮੁੱਖ ਕਾਰਜਕਾਰੀ ਅਧਿਕਾਰੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਜੀਵ ਵਰਮਾ ਦੀ ਅਗਵਾਈ ਹੇਠ ਸ. ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਪੈਸ਼ਲ ਸਕੂਲ ਵਿਖੇ ਦਿਵਆਂਗ ਪ੍ਰਾਰਥੀਆਂ ਲਈ ਸੰਸਾਰ ਦਿਵਸ ਮਨਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਸਕੂਲ ਦੇ ਦਿਵਿਆਂਗ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟਾਂ ਵੰਡੀਆਂ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਦੇਸ਼ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ, ਜਦੋਂ ਤੱਕ ਦਿਵਿਆਂਗ ਪ੍ਰਾਰਥੀ ਤਰੱਕੀ ਨਹੀਂ ਕਰਦੇ। 
ਉਨ੍ਹਾਂ ਕਿਹਾ ਕਿ ਦਿਵਿਆਂਗ ਪ੍ਰਾਰਥੀਆਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਦੇ ਮੋਕਿਆਂ ਸਬੰਧੀ  ਜਾਣੂ ਕਰਵਾਇਆ ਗਿਆ। ਕਰੀਅਰ ਕਾਊਂਸਲਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਸ਼ਾਲ ਚਾਵਲਾ ਨੇ ਵਿਦਿਆਰਥੀਆਂ ਨੂੰ ਕਰੀਅਰ ਕਾਊਂਸਲਿੰਗ ਅਤੇ ਰੋਜ਼ਗਾਰ ਦਫ਼ਤਰ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 
ਸਾਰਥਕ ਐਜੂਕੇਸ਼ਨ ਸੋਸਾਇਟੀ, ਲੁਧਿਆਣਾ ਦੇ ਜ਼ਿਲ੍ਹਾ ਕੋਆਰਡੀਨੇਟਰ, ਅਜੈ ਕੁਮਾਰ ਵੱਲੋਂ ਸਕਿੱਲ ਕੋਰਸਾਂ, ਸਵੈ ਰੋਜ਼ਗਾਰ ਦੀਆਂ ਸਕੀਮਾਂ ਅਤੇ ਰੋਜ਼ਗਾਰ ਸਾਰਥੀ ਪੋਰਟਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਸ਼ੰਮੀ ਠਾਕੁਰ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਵੱਖ-ਵੱਖ ਚੱਲ ਰਹੇ ਸਕਿੱਲ ਕੋਰਸਾਂ ਬਾਰੇ ਦੱਸਿਆ ਗਿਆ।
 ਇਸ ਮੌਕੇ ਸੰਸਥਾ ਦੀ ਪ੍ਰਿੰਸੀਪਲ ਲਕਛਮੀ ਦੇਵੀ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਅਜਿਹੇ ਪ੍ਰੋਗਰਾਮ ਉਲੀਕਣ ਬਾਰੇ ਬੇਨਤੀ ਕੀਤੀ।