ਸੰਤ ਚਾਨਣ ਰਾਮ, ਮਾਤਾ ਹਰਨਾਮ ਕੌਰ ਦੀ ਯਾਦ 'ਚ ਸਮਾਗਮ ਭਲਕੇ

ਹੁਸ਼ਿਆਰਪੁਰ- ਬ੍ਰਹਮਲੀਨ ਸੰਤ ਚਾਨਣ ਰਾਮ ਜੀ ਦੀ 12ਵੀਂ ਬਰਸੀ ਅਤੇ ਬ੍ਰਹਮਲੀਨ ਮਾਤਾ ਹਰਨਾਮ ਕੌਰ ਦੀ ਯਾਦ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਭਲਕੇ 14 ਦਸੰਬਰ ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਡੇਰਾ ਧਾਮ ਚਾਨਣ ਪੁਰੀ ਚੰਡੀਗੜ ਰੋਡ ਅਸਲਾਮਾਬਾਦ (ਸ਼ੇਰਗੜ) ਵਿਖੇ ਹੋਵੇਗਾ।

 ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਧਰਮ ਪਾਲ ਸਟੇਜ ਸਕੱਤਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਨੇ ਦੱਸਿਆ ਕਿ ਸਵੇਰੇ 8 ਵਜੇ ਨਿਸ਼ਾਨ ਸਾਹਿਬ ਦੀ ਸੇਵਾ, 9 ਵਜੇ ਸਹਿਜ ਪਾਠ ਦੇ ਭੋਗ ਤੋਂ ਉਪਰੰਤ ਖੁੱਲੇ ਦੀਵਾਨਾਂ ਵਿੱਚ ਕੀਰਤਨ ਦੇ ਦੀਵਾਨ ਸਜਾਏ ਜਾਣਗੇ|
 ਜਿਸ ਵਿੱਚ ਰਾਗੀ, ਢਾਡੀ, ਕਥਾ ਵਾਚਕ ਅਤੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਓਨਾਂ ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।