ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਵਾਰਡ ਨੰ. 6, 7 ਅਤੇ 27 ਤੋਂ ਨਾਮਜ਼ਦਗੀ ਪੱਤਰ ਭਰੇ
ਹੁਸ਼ਿਆਰਪੁਰ- ਨਗਰ ਨਿਗਮ ਦੀਆਂ ਤਿੰਨ ਵਾਰਡਾਂ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰ. 6 ਤੋਂ ਰਾਜੇਸ਼ਵਰ ਦਿਆਲ ਬੱਬੀ, ਵਾਰਡ ਨੰ. 7 ਤੋਂ ਨਰਿੰਦਰ ਕੌਰ ਅਤੇ ਵਾਰਡ ਨੰ. 27 ਤੋਂ ਸ਼ਰਨਜੀਤ ਕੌਰ ਹੁੰਦਲ ਨੇ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਅਗਵਾਈ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਤਿੰਨਾਂ ਉਮੀਦਵਾਰਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਗਏ ਵਿਕਾਸ ਦੇ ਮੱਦੇਨਜ਼ਰ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਝੋਲੀ ਵਿੱਚ ਜਿੱਤ ਪਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਤਿੰਨੇ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਈ ਜਾਵੇ।
ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪ ਦੀ ਸਰਕਾਰ ਨੇ ਸੂਬੇ ਅੰਦਰ ਪੌਣੇ ਤਿੰਨ ਸਾਲਾਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਰਿਕਾਰਡ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਪੰਜਾਬ ਨੇ ਨਵੀਂਆਂ ਪੁਲਾਂਘਾ ਪੁੱਟਦਿਆਂ ਲੋਕਾਂ ਲਈ ਪਾਰਦਰਸ਼ੀ ਅਤੇ ਸੁਚੱਜਾ ਪ੍ਰਸ਼ਾਸਨ ਯਕੀਨੀ ਬਣਾਇਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਲੋਕ ਨਿਗਮ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਪੂਰੀ ਹਮਾਇਤ ਦਿੰਦਿਆਂ ਆਪ ਉਮੀਦਵਾਰਾਂ ਦੇ ਸਿਰ ਜਿੱਤ ਦਾ ਸਿਹਰਾ ਬੰਨ੍ਹਣਗੇ।
ਬ੍ਰਮ ਸ਼ੰਕਰ ਜਿੰਪਾ, ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਅਤੇ ਹੋਰਨਾਂ ਆਗੂਆਂ ਨੇ ਭਾਰੀ ਗਿਣਤੀ ਵਿੱਚ ਆਏ ਵਰਕਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜਿਲਾ ਪਲਾਨਿੰਗ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਕੁਲਵਿੰਦਰ ਸਿੰਘ ਹੁੰਦਲ, ਕਾਕਾ ਸਹੋਤਾ, ਚੇਅਰਮੈਨ ਵਿਕਰਮ ਸ਼ਰਮਾ, ਕੌਂਸਲਰ ਮੁਖੀ ਰਾਮ, ਕੌਂਸਲਰ ਪ੍ਰਦੀਪ ਬਿੱਟੂ, ਕੌਂਸਲਰ ਬਲਵਿੰਦਰ ਬਿੰਦੀ, ਲੱਕੀ ਚੰਦਨ, ਮੋਹਿਤ ਸੈਣੀ, ਮੁਕੇਸ਼ ਮੱਲ, ਵਿਜੈ ਅਗਰਵਾਲ, ਜਸਵੰਤ ਰਾਏ, ਬਲਵਿੰਦਰ ਕੌਰ, ਮਨਜੀਤ ਕੌਰ, ਅਮਰੀਕ ਚੌਹਾਨ, ਜਤਿੰਦਰ ਕੌਰ, ਗੰਗਾ ਪ੍ਰਸਾਦ, ਇੰਦਰਜੀਤ ਕੌਰ, ਹਰਪਾਲ ਸਿੰਘ, ਅਵਤਾਰ ਸਿੰਘ ਕਪੂਰ, ਕਮਲਜੀਤ ਕਟਾਰੀਆ, ਤੀਰਥ ਰਾਮ, ਸੁਦਰਸ਼ਨ ਧੀਰ, ਰਾਕੇਸ਼ ਸਾਹਨੀ, ਸਰਦਾਰੀ ਲਾਲ, ਬਿੰਦੂ ਸ਼ਰਮਾ, ਵਿਪਨ ਕੁਮਾਰ ਜੈਨ, ਅਜੈ ਵਰਮਾ, ਅਜੈ ਸੈਣੀ, ਰਾਕੇਸ਼ ਕੁਮਾਰ, ਪਰਮਜੀਤ ਸਿੰਘ ਪੰਮਾ, ਕਰਮਵੀਰ ਬਾਲੀ, ਵਿੱਕੀ, ਬਿੱਲੂ ਆਦਿ ਵੀ ਮੌਜੂਦ ਸਨ।