ਹਲਕਾ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਨਵੇਂ ਬਣੇ ਕਲਾਸਰੂਮ ਦਾ ਕੀਤਾ ਉਦਘਾਟਨ।
ਹੁਸ਼ਿਆਰਪੁਰ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿਖੇ ਹਲਕਾ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਸੱਤ ਲੱਖ ਇਕਵੰਜਾ ਹਜਾਰ ਰੁਪਏ ਦੀ ਗ੍ਰਾਂਟ ਨਾਲ ਬਣੇ ਨਵੇਂ ਕਲਾਸਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾਕਟਰ ਇਸ਼ਾਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਅਧੁਨਿਕ ਸਹੂਲਤਾਂ ਨਾਲ ਭਰਪੂਰ ਹਨ ਅਤੇ ਪੰਜਾਬ ਸਰਕਾਰ ਵਿੱਦਿਆ ਨੂੰ ਲੈ ਕੇ ਵਿਸ਼ੇਸ਼ ਕਦਮ ਚੁੱਕ ਰਹੀ ਹੈ ਜਿਸ ਨਾਲ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।

ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੈਡਮ ਲਲਿਤਾ ਅਰੋੜਾ ਵਲੋਂ ਵਿਦਿਆਰਥੀਆਂ ਨੂੰ ਵਧੇਰੇ ਮਿਹਨਤ ਕਰਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਮੁਖੀ ਹਰਮਨੋਜ ਕੁਮਾਰ ਵਲੋਂ ਮੁੱਖ ਮਹਿਮਾਨ , ਜਿਲ੍ਹੇ ਦੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ ਗਿਆ।ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਹਲਕਾ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਰਜਿੰਦਰ ਕੁਮਾਰ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ), ਉਪ- ਜਿਲ੍ਹਾ ਸਿੱਖਿਆ ਅਫਸਰ ਸੁਖਵਿੰਦਰ ਸਿੰਘ, ਸਰਪੰਚ ਰਾਜਵਿੰਦਰ ਕੌਰ, ਅਮਰੀਕ ਸਿੰਘ , ਸਤੀਸ਼ ਕੁਮਾਰ , ਸਾਬਕਾ ਸਰਪੰਚ ਮਮਤਾ ਰਾਣੀ, ਗੁਰਦੀਪ ਕੌਰ, ਰਜਿੰਦਰ ਸਿੰਘ ਪਰਮਾਰ, ਜਸਕਰਨ ਸਿੰਘ , ਨੰਬਰਦਾਰ ਅਸ਼ੋਕ ਰਾਣਾ, ਹਰਬੰਸ ਲਾਲ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਰਸ਼ਪਾਲ ਸਿੰਘ,ਮਨਮੋਹਣ ਕ੍ਰਿਸ਼ਨ, ਦਰਸ਼ਨ ਕੌਰ, ਗੁਰਮੀਤ ਸਿੰਘ, ਅਮਰਜੀਤ ਸਿੰਘ, ਕੁਲਵੰਤ ਸਿੰਘ, ਹਰਭਜਨ ਸਿੰਘ, ਕਮਲਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਸੱਜਣ, ਸਟਾਫ ਮੈਂਬਰਜ ਅਤੇ ਵਿਦਿਆਰਥੀ ਹਾਜ਼ਰ ਸਨ।*