ਹੁਸ਼ਿਆਰਪੁਰ ਦੇ ਵਾਰਡ 49 ਦੀ ਕਾਂਗਰਸੀ ਕੌਂਸਲਰ ਸੁਨੀਤਾ ਦੇਵੀ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਹੁਸ਼ਿਆਰਪੁਰ- ਨਗਰ ਨਿਗਮ ਅਧੀਨ ਪੈਂਦੇ ਤਿੰਨ ਵਾਰਡਾਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਜਿੱਥੇ ਦਲ ਬਦਲੀ ਦਾ ਦੌਰ ਜਾਰੀ ਹੈ, ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸ਼ਹਿਰ ਦੇ ਵਾਰਡ ਨੰਬਰ 49 ਤੋਂ ਕਾਂਗਰਸੀ ਕੌਂਸਲਰ ਸੁਨੀਤਾ ਦੇਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋ ਗਈ ਹੈ|

ਇਸ ਦੌਰਾਨ ਉਨ੍ਹਾਂ ਦੇ ਪਤੀ ਅਤੇ ਹੋਰ ਸਾਥੀ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਹਨਾਂ ਚੋਣਾਂ ਮੌਕੇ ਸਿਆਸੀ ਹਲਕਿਆਂ ਵਿੱਚ ਇਸ ਹਲਚਲ ਨੂੰ ਕਾਂਗਰਸ ਲਈ ਵੱਡੇ ਨੁਕਸਾਨ ਅਤੇ ‘ਆਪ’ ਲਈ ਵਾਧੇ ਵਜੋਂ ਦੇਖਿਆ ਜਾ ਰਿਹਾ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਨੇ ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।