ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਛੱਤ ਵਿਖੇ ਜ਼ਿਲ੍ਹਾ ਪੱਧਰੀ ਐਸਕਾਰਡ ਸਕੀਮ ਤਹਿਤ ਲਗਾਇਆ ਪਸ਼ੂ ਜਾਗਰੂਕਤਾ ਕੈਂਪ
ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਦਸੰਬਰ, 2024: ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡ ਛੱਤ ਤਹਿ: ਡੇਰਾਬਸੀ ਵਿਖੇ ਅੱਜ ਜ਼ਿਲ੍ਹਾ ਪੱਧਰੀ ਐਸਕਾਡ ਸਕੀਮ ਤਹਿਤ ਪਸ਼ੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਕੈਂਪ ਦਾ ਉਦਘਾਟਨ ਡਾ. ਸ਼ਿਵਕਾਂਤ ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਕੀਤਾ ਗਿਆ। ਇਸ ਕੈਂਪ ਦੌਰਾਨ ਵਿੱਚ ਪਸ਼ੂ ਪਾਲਕਾ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆ। ਇਸ ਕੈਂਪ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਡਾ: ਲੋਕੇਸ਼ ਕੁਮਾਰ, ਸਹਾਇਕ ਨਿਰਦੇਸ਼ਕ ਪਸੂ ਪਾਲਣ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦਿੱਤੀ ਗਈ।
ਇਸ ਤੋਂ ਇਲਾਵਾ ਡਾ. ਭੁਪਿੰਦਰਪਾਲ ਸਿੰਘ, ਸੀਨੀਅਰ ਵੈਟਰਨਰੀ ਅਫਸਰ, ਡੇਰਾਬਸੀ, ਡਾ. ਰਾਜੇਸ਼ ਨਾਰੰਗ ਸੀਨੀਅਰ ਵੈਟਰਨਰੀ ਅਫਸਰ, ਮੋਹਾਲੀ ਅਤੇ ਡਾ. ਅਸੂਲ ਅਰੋੜਾ, ਡਾ. ਦਵਿੰਦਰਪਾਲ ਸਿੰਘ, ਡਾ. ਮੁਨੀਸ਼ ਕੁਮਾਰ, ਅਤੇ ਡਾ. ਪ੍ਰਭਾਕ ਪਾਠਕ ਵੱਲੋ ਪਸ਼ੂਆਂ ਦੀਆਂ ਬੀਮਾਰੀਆਂ ਅਤੇ ਰੱਖ-ਰਖਾਵ ਸਬੰਧੀ ਜਾਣਕਾਰੀ ਦਿੱਤੀ ਗਈ।
ਆਏ ਪਸ਼ੂ ਪਾਲਕਾ ਦਾ ਧੰਨਵਾਦ ਡਾ. ਸ਼ਿਵਕਾਂਤ ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋ ਕੀਤਾ ਗਿਆ।